Entertainmentlatest NewsPunjab
ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ ਭਲਕੇ, 26 ਜੁਲਾਈ ਨੂੰ ਹੋਇਆ ਸੀ ਦੇਹਾਂਤ

ਪਲਵਿੰਦਰ ਸਿੰਘ ਢੁੱਡੀਕੇ,ਲੁਧਿਆਣਾ : ਕਈ ਦਿਨ ਬਿਮਾਰ ਰਹਿਣ ਪਿੱਛੋਂ ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵੱਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਸਵਰਗੀ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ 29 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਘਰ ਵਿੱਚ ਸਭ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿੱਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ ਇੱਕ ਵਜੇ ਹੋਵੇਗਾ।