Challenge to Sukhbir Harsimrat and Majithia come from Giddarbaha Warring couple spoke hdb – News18 ਪੰਜਾਬੀ

ਪੰਜਾਬ ਦੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਸੀਟ ’ਤੇ ਮੁਕਾਬਲਾ ਸਭ ਤੋਂ ਦਿਲਚਸਪ ਮੰਨਿਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲਈ ਇਹ ਸੀਟ ਜਿੱਤਣਾ ਮੁੱਛ ਦਾ ਸਵਾਲ ਬਣ ਗਿਆ ਹੈ। ਉੱਧਰ ਸੱਤਾਧਾਰੀ ਪਾਰਟੀ ਵਲੋਂ ਸੁਖਬੀਰ ਬਾਦਲ ਦੇ ਕਰੀਬੀ ਰਹੇ ਹਰਦੀਪ ਸਿੰਘ ਡਿੰਪੀ ਢਿਲੋਂ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਇਸ ਮੌਕੇ ਨਿਊਜ਼18 ਵਲੋਂ ਤੇਜ਼ਤਰਾਰ ਸੁਭਾਅ ਲਈ ਜਾਣੇ ਜਾਂਦੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨਾਲ ਖ਼ਾਸ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ:
ਚਿੱਟੇ ਦੀ ਸਪਲਾਈ ਦੇਣ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ… ਜਾਣੋ, ਪੁਲਿਸ ਨੇ ਟਰੈਪ ਲਾ ਕਿਵੇਂ ਕੀਤਾ ਕਾਬੂ
ਇਸ ਦੌਰਾਨ ਉਨ੍ਹਾਂ ਦੇ ਨਿਸ਼ਾਨੇ ’ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਕ ਕੌਰ ਬਾਦਲ ਰਹੇ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆੜ ’ਚ ਸੁਖਬੀਰ ਬਾਦਲ ਚੋਣ ਮੈਦਾਨ ’ਚੋਂ ਭੱਜ ਰਹੇ ਹਨ, ਕਿਉਂਕਿ ਬਾਦਲ ਪਰਿਵਾਰ ਨੂੰ ਗਿੱਦੜਬਾਹਾ ’ਚ ਆਪਣੀ ਹਾਰ ਸਾਫ਼ ਨਜਰ ਆ ਰਹੀ ਹੈ। ਉੱਧਰ ਮਨਪ੍ਰੀਤ ਬਾਦਲ ਨੂੰ ਭਾਜਪਾ ਵਲੋਂ ਜ਼ਬਰਦਸਤੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਜਦਕਿ ਸੱਤਾਧਾਰੀ ਪਾਰਟੀ ਵਲੋਂ ਹਰਦੀਪ ਸਿੰਘ ਡਿੰਪੀ ਢਿਲੋਂ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਖ਼ੁਦ ਹੀ ਹਾਰ ਜਾਣਗੇ। ਇਸ ਮੌਕੇ ਰਾਜਾ ਵੜਿੰਗ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਸਿਰਫ਼ ਗਿੱਦੜਬਾਹਾ ਨਹੀਂ ਬਲਕਿ ਚਾਰੋਂ ਜ਼ਿਮਨੀ ਚੋਣਾਂ ’ਤੇ ਜਿੱਤ ਹਾਸਲ ਕਰ ਰਹੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :