Health Tips

ਤੁਹਾਨੂੰ ਨਪੁੰਸਕ ਬਣਾ ਸਕਦਾ ਹੈ ਹਵਾ ਪ੍ਰਦੂਸ਼ਣ ! ਮਰਦ ਅਤੇ ਔਰਤਾਂ ਦੋਵਾਂ ਨੂੰ ਹੀ ਖ਼ਤਰਾ, ਨਵੀਂ ਖੋਜ ‘ਚ…

ਭਾਰਤ ਦੇ ਮੈਟਰੋ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ (Air Pollution)ਵਧਦਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵੀ ਹਵਾ ਪ੍ਰਦੂਸ਼ਣ ਵਿਚ ਘਿਰੀ ਹੋਈ ਹੈ। ਹਵਾ ਪ੍ਰਦੂਸ਼ਣ ਨੂੰ ਸਾਹ ਪ੍ਰਕਿਰਿਆ ਅਤੇ ਫੇਫੜਿਆ ਲਈ ਨੁਕਸਾਨਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਾਡੀ ਸਮੁੱਚੀ ਸਿਹਤ ਨੂੰ ਵੀ ਪ੍ਰਭਾਵ ਕਰਦਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਹਵਾ ਪ੍ਰਦੂਸ਼ਣ ਸਾਡੀ ਜਣਨ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦਾ ਹੈ। ਲੰਮਾ ਸਮਾਂ ਹਵਾ ਪ੍ਰਦੂਸ਼ਣ ਵਿਚ ਰਹਿਣ ਨਾਲ ਤੁਸੀਂ ਨਪੁੰਸਕ (ਬਾਂਝ) ਵੀ ਹੋ ਸਕਦੇ ਹੋ।

ਇਸ਼ਤਿਹਾਰਬਾਜ਼ੀ

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਨਿਊਜ਼ ਮੈਡੀਕਲ ਨੇ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਇਕ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ ਦੇ ਅਨੁਸਾਰ ਹਵਾ ਪ੍ਰਦੂਸ਼ਣ (Air pollution ) ਪ੍ਰਜਨਨ ਸ਼ਕਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਜਦੋਂ ਪੁਰਸ਼ ਹਵਾ ਵਿਚ ਮੌਜੂਦ ਹਾਨੀਕਾਰਕ ਕਣਾਂ ਦੇ ਸੰਪਰਕ ਵਿੱਚ ਆਉਂਦੇ ਹਨ, ਤਾਂ ਉਨ੍ਹਾਂ ਦੇ ਸ਼ੁਕਰਾਣੂ ਦੀ ਗੁਣਵੱਤਾ ਅਤੇ ਸ਼ੁਕਰਾਣੂਆਂ ਦੀ ਗਿਣਤੀ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਜਾਂਦੀ ਹੈ।

ਇਸਦੇ ਨਾਲ ਹੀ ਪ੍ਰਦੂਸ਼ਿਤ ਹਵਾ ‘ਚ ਮੌਜੂਦ ਤੱਤ ਸਰੀਰ ਵਿਚ ਸੋਜ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਕਰਦੇ ਹਨ, ਜਿਸ ਨਾਲ ਸ਼ੁਕਰਾਣੂ ਦਾ ਉਤਪਾਦਨ ਘੱਟ ਹੋ ਸਕਦਾ ਹੈ। ਇਸ ਨਾਲ ਨਪੁੰਸਕਤਾ ਜਾਂ ਬਾਂਝਪਨ ਦਾ ਖਤਰਾ ਵਧ ਜਾਂਦਾ ਹੈ। ਬਾਂਝਪਨ ਕਾਰਨ ਜੋੜਿਆਂ ਦੇ ਮਾਤਾ-ਪਿਤਾ ਬਣਨ ਦੀ ਸੰਭਾਵਨਾ ਘੱਟ ਜਾਂਦੀ ਹੈ।

ਪ੍ਰਦੂਸ਼ਿਤ ਹਵਾ ਵਿਚ ਮਰਦਾਂ ਦੇ ਨਾਲ ਨਾਲ ਔਰਤਾਂ ਦੀ ਜਣਨ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੈ। ਲਗਾਤਾਰ ਪ੍ਰਦੂਸ਼ਿਤ ਹਵਾ ਵਿਚ ਸਾਹ ਲੈਣ ਕਾਰਨ ਔਰਤਾਂ ਬਾਂਝਪਨ ਦਾ ਸ਼ਿਕਾਰ ਹੋ ਸਕਦੀਆਂ ਹਨ। ਜਦੋਂ ਔਰਤਾਂ ਲਗਾਤਾਰ ਪ੍ਰਦੂਸ਼ਿਤ ਹਵਾ ਵਿਚ ਸਾਹ ਲੈਂਦੀਆਂ ਹਨ, ਤਾਂ ਉਨ੍ਹਾਂ ਦੇ ਅੰਡਿਆਂ ਦੀ ਗੁਣਵੱਤਾ ਅਤੇ ਅੰਡੇ ਦੀ ਗਿਣਤੀ ਘਟਣ ਲੱਗਦੀ ਹੈ। ਕਈ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਦੂਸ਼ਿਤ ਹਵਾ ਕਾਰਨ ਔਰਤਾਂ ਦੀ ਪ੍ਰਜਨਨ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਇਸ ਕਾਰਨ ਉਨ੍ਹਾਂ ਦੇ ਅੰਡੇ ਦੀ ਪੈਦਾਵਾਰ ਘਟਣ ਲੱਗਦੀ ਹੈ।

ਇਸ਼ਤਿਹਾਰਬਾਜ਼ੀ

ਦਿ ਗਾਰਡੀਅਨ (The Guardian) ਦੀ ਰਿਪੋਰਟ ਮੁਤਾਬਕ ਸਾਲ 2021 ਵਿਚ ਚੀਨ ਵਿਚ ਹਵਾ ਪ੍ਰਦੂਸ਼ਣ ਅਤੇ ਬਾਂਝਪਨ ਨੂੰ ਲੈ ਕੇ ਇੱਕ ਅਧਿਐਨ ਕੀਤਾ ਗਿਆ ਸੀ। ਇਸ ਵਿਚ ਪਾਇਆ ਗਿਆ ਕਿ ਹਵਾ ਪ੍ਰਦੂਸ਼ਣ ਬਾਂਝਪਨ ਦੇ ਜੋਖਮ ਨੂੰ ਵਧਾ ਸਕਦਾ ਹੈ। ਇਸ ਅਧਿਐਨ ਦੇ ਲਈ ਚੀਨ ਵਿਚ 18,000 ਵਿਆਹੁਤਾ ਜੋੜਿਆਂ ਨੂੰ ਲਿਆ ਗਿਆ। ਇਸ ਵਿਚ ਪਾਇਆ ਗਿਆ ਕਿ ਜੋ ਜੋੜੇ ਹਵਾ ਪ੍ਰਦੂਸ਼ਣ ਦੇ ਜ਼ਿਆਦਾ ਸੰਪਰਕ ਵਿਚ ਰਹਿੰਦੇ ਹਨ ਉਨ੍ਹਾਂ ਵਿਚ ਬਾਂਝਪਨ ਦਾ 20% ਵੱਧ ਜੋਖਮ ਹੁੰਦਾ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਬਾਂਝਪਣ ਦੀ ਸਮੱਸਿਆ ਆ ਸਕਦੀ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button