International
ਅਮਰੀਕਾ ਤੋਂ ਡਿਪੋਰਟੇਸ਼ਨ ਦੀ ਹੈਰਾਨ ਕਰਨ ਵਾਲੀ ਵੀਡੀਓ ਆਈ ਸਾਹਮਣੇ…ਇਸ ਵਾਰ ਵੱਡੇ-ਵੱਡੇ ਸੰਗਲਾਂ ‘ਚ…

ਅਮਰੀਕਾ ਤੋਂ ਡਿਪੋਰਟੇਸ਼ਨ ਦੀ ਦੂਜੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਵੀਡੀਓ ਵ੍ਹਾਈਟ ਹਾਊਸ ਵੱਲੋਂ ਜਾਰੀ ਕੀਤੀ ਗਈ ਹੈ। ਇਸ ਵਾਰ ਵੀ ਡਿਪੋਰਟ ਕੀਤੇ ਨੌਜਵਾਨ ਜੰਜੀਰਾਂ ਵਿੱਚ ਜਕੜੇ ਦਿਖਾਈ ਦਿੱਤੇ।
ASMR: Illegal Alien Deportation Flight 🔊 pic.twitter.com/O6L1iYt9b4
— The White House (@WhiteHouse) February 18, 2025
ਇਸ਼ਤਿਹਾਰਬਾਜ਼ੀ
ਦੱਸ ਦੇਈਏ ਕਿ ਟਰੰਪ ਸਰਕਾਰ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਬਾਹਰ ਕੱਢ ਰਹੀ ਹੈ। ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ 332 ਭਾਰਤੀਆਂ ਨੂੰ ਵੱਖ-ਵੱਖ ਤਰੀਕਾਂ ‘ਤੇ ਦੇਸ਼ ਨਿਕਾਲਾ ਦੇ ਕੇ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 128 ਲੋਕ ਪੰਜਾਬ ਦੇ ਹਨ, ਜਿਨ੍ਹਾਂ ਨੂੰ ਅਮਰੀਕਾ ਤੋਂ ਕੱਢ ਦਿੱਤਾ ਗਿਆ ਹੈ।