Punjab
CM ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਆਈ ਅਪਡੇਟ, ਫਿਲਹਾਲ ਅਜੇ ਹਸਪਤਾਲ ‘ਚ ਹੀ ਰਹਿਣਗੇ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਚੈਕਅੱਪ ਲਈ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਹੈ।
ਇਸ਼ਤਿਹਾਰਬਾਜ਼ੀ
ਡਾਕਟਰਾਂ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਦੀ ਇੱਕ ਧਮਣੀ ਵਿੱਚ ਸੋਜ ਦੇ ਲੱਛਣ ਹਨ, ਜਿਸ ਨਾਲ ਦਿਲ ਉੱਤੇ ਦਬਾਅ ਬਣ ਰਿਹਾ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਸ਼ੁਰੂ ਹੋ ਜਾਂਦਾ ਹੈ।
ਇਸ ਸਬੰਧੀ ਕੁਝ ਹੋਰ ਜਾਂਚ ਹੋਣੀ ਬਾਕੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਫਿਲਹਾਲ ਅਸੀਂ ਰਾਤ ਭਰ ਮੁੱਖ ਮੰਤਰੀ ਨੂੰ ਆਪਣੀ ਦੇਖ-ਰੇਖ ‘ਚ ਰੱਖਾਂਗੇ ਅਤੇ ਭਲਕੇ ਸਵੇਰ ਰਿਪੋਰਟ ਦੇਖਣ ਤੋਂ ਬਾਅਦ ਹੀ ਕੋਈ ਫੈਸਲਾ ਲਵਾਂਗੇ |
ਇਸ਼ਤਿਹਾਰਬਾਜ਼ੀ
- First Published :