Punjab

ਤਰੁਨਪ੍ਰੀਤ ਸਿੰਘ ਸੌਂਦ I will fulfill the hopes and expectations of the people of Punjab 100 percent Tarunpreet Singh Saund – News18 ਪੰਜਾਬੀ

ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ ਅਤੇ ਜਸਕੀਰਤ ਕੌਰ ਵੀ ਹਾਜ਼ਰ ਸਨ।

ਇਸ਼ਤਿਹਾਰਬਾਜ਼ੀ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ।

ਇਸ਼ਤਿਹਾਰਬਾਜ਼ੀ

ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ।

ਇਸ਼ਤਿਹਾਰਬਾਜ਼ੀ

ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

Source link

Related Articles

Leave a Reply

Your email address will not be published. Required fields are marked *

Back to top button