Punjab
ਅਕਾਲੀ ਦਲ ਨੂੰ ਵੱਡਾ ਝਟਕਾ, ਇਹ ਵੱਡੇ ਆਗੂ ਅੱਜ ਭਾਜਪਾ ਵਿਚ ਹੋ ਸਕਦੇ ਹਨ ਸ਼ਾਮਲ…

ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਮੁਤਾਬਕ ਅਕਾਲੀ ਆਗੂ ਸੋਹਣ ਸਿੰਘ ਠੰਡਲ ਕੁਝ ਸਮੇਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਭਾਜਪਾ ਆਗੂ ਵਿਜੇ ਰੂਪਾਨੀ ਨੂੰ ਉਨ੍ਹਾਂ ਨੂੰ ਸ਼ਾਮਲ ਕਰਵਾਉਣਗੇ।
ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਇਸ਼ਤਿਹਾਰਬਾਜ਼ੀ
ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਹੁਸ਼ਿਆਰਪੁਰ ਪਹੁੰਚਣਗੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।
- First Published :