Indian team announced for the second Test against Bangladesh, know which players got the opportunity – News18 ਪੰਜਾਬੀ

ਭਾਰਤੀ ਕ੍ਰਿਕਟ ਟੀਮ ਨੇ ਬੰਗਲਾਦੇਸ਼ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਧਮਾਕੇ ਨਾਲ ਜਿੱਤ ਲਿਆ ਹੈ। ਟੀਮ ਇੰਡੀਆ ਨੇ ਚੇਨਈ ‘ਚ ਖੇਡੇ ਗਏ ਮੈਚ ਨੂੰ ਚਾਰ ਦਿਨਾਂ ‘ਚ 280 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਦੂਜਾ ਅਤੇ ਆਖਰੀ ਮੈਚ ਕਾਨਪੁਰ ‘ਚ ਖੇਡਿਆ ਜਾਣਾ ਹੈ। ਚੋਣਕਾਰਾਂ ਨੇ ਇਸ ਮੈਚ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਮੈਚ ‘ਚ ਖੇਡਣ ਵਾਲੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਚੋਣਕਾਰਾਂ ਨੇ ਬੰਗਲਾਦੇਸ਼ ਖਿਲਾਫ ਖੇਡੀ ਜਾ ਰਹੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ ਖੇਡਣ ਵਾਲੀ ਟੀਮ ‘ਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ। ਚੇਨਈ ਟੈਸਟ ਐਤਵਾਰ 22 ਸਤੰਬਰ ਨੂੰ ਖਤਮ ਹੋਇਆ। ਇਸ ਤੋਂ ਤੁਰੰਤ ਬਾਅਦ ਬੀਸੀਆਈ ਨੇ ਕਾਨਪੁਰ ਵਿੱਚ ਖੇਡੇ ਜਾਣ ਵਾਲੇ ਦੂਜੇ ਟੈਸਟ ਮੈਚ ਲਈ ਟੀਮ ਦਾ ਐਲਾਨ ਕਰ ਦਿੱਤਾ। ਇਸ ਮੈਚ ਤੋਂ ਪਹਿਲਾਂ ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਰਾਮ ਦੇਣ ਦੀ ਗੱਲ ਚੱਲ ਰਹੀ ਸੀ। ਚੋਣਕਾਰਾਂ ਨੇ ਉਸ ਨੂੰ ਦੂਜੇ ਮੈਚ ਲਈ ਟੀਮ ‘ਚ ਚੁਣ ਕੇ ਖ਼ਬਰਾਂ ‘ਤੇ ਰੋਕ ਲਗਾ ਦਿੱਤੀ ਹੈ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੈਸਟ ਮੈਚ 27 ਸਤੰਬਰ ਤੋਂ ਗ੍ਰੀਨ ਪਾਰਕ, ਕਾਨਪੁਰ ਵਿੱਚ ਖੇਡਿਆ ਜਾਣਾ ਹੈ।
🚨 NEWS 🚨
India retain same squad for 2nd Test against Bangladesh.
More Details 🔽 #TeamIndia | #INDvBAN | @IDFCFIRSTBankhttps://t.co/2bLf4v0DRu
— BCCI (@BCCI) September 22, 2024
ਦੂਜੇ ਟੈਸਟ ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਦੀਪ ਆਕਾਸ਼। , ਜਸਪ੍ਰੀਤ ਬੁਮਰਾਹ, ਯਸ਼ ਦਿਆਲ।