CM ਮਾਨ ਨੇ ਦਸਹਿਰੇ ਅਤੇ ਦੁਰਗਾ ਪੂਜਾ ਦੀ ਦਿੱਤੀ ਵਧਾਈ – News18 ਪੰਜਾਬੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ।
ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
- First Published :