Gold Price Today: ਸੋਨਾ ਸਸਤਾ ਹੋਣ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਖੁਸ਼ਖਬਰੀ, ਡਿੱਗਣ ਲੱਗੀਆਂ ਕੀਮਤਾਂ

Gold Price Today: ਅੱਜ ਨਵਰਾਤਰੀ ਦਾ 5ਵਾਂ ਦਿਨ ਹੈ। ਇਸ ਦੌਰਾਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ‘ਚ 24 ਕੈਰੇਟ ਸੋਨੇ ਦੀ ਕੀਮਤ 77,900 ਰੁਪਏ ਹੈ ਜਦਕਿ ਸ਼ਨੀਵਾਰ ਨੂੰ ਇਹ 78,000 ਰੁਪਏ ਦਰਜ ਕੀਤੀ ਗਈ ਸੀ, ਜੋ ਅੱਜ ਘੱਟ ਗਈ ਹੈ। ਯਾਨੀ ਸੋਨੇ ਦੀ ਕੀਮਤ 100 ਰੁਪਏ ਘੱਟ ਗਈ ਹੈ।
22 ਕੈਰੇਟ ਸੋਨੇ ਦੀ ਕੀਮਤ ਅੱਜ 72,450 ਰੁਪਏ ਹੈ ਜਦੋਂ ਕਿ ਸ਼ਨੀਵਾਰ ਨੂੰ ਇਹ 72,540 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ ਉਹ ਮਹਿੰਗੀ ਹੋਈ ਹੈ। ਅੱਜ 23 ਕੈਰੇਟ ਚਾਂਦੀ 75,950 ਹੈ ਜਦੋਂ ਕਿ ਸ਼ਨੀਵਾਰ ਨੂੰ 73,320 ਦਰਜ ਕੀਤੀ ਗਈ ਸੀ। ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਦਿਨਾਂ ‘ਚ ਇਹ ਗਿਰਾਵਟ ਜਾਰੀ ਰਹਿੰਦੀ ਹੈ ਜਾਂ ਕੀਮਤਾਂ ਹੋਰ ਵੀ ਵਧਦੀ ਹੈ।
ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸੋਨੇ ਦੇ ਰੇਟ
ਤੁਹਾਨੂੰ ਦੱਸ ਦੇਈਏ ਕਿ 7 ਅਕਤੂਬਰ ਨੂੰ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,340 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 77,810 ਰੁਪਏ ਦਰਜ ਕੀਤੀ ਗਈ ਹੈ। ਮੁੰਬਈ ‘ਚ 22 ਕੈਰੇਟ ਸੋਨੇ ਦੀ ਕੀਮਤ 71,910 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 77,66 ਰੁਪਏ ਹੈ।
- First Published :