Punjab
CM ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ, ਅਜੇ ਨਹੀਂ ਮਿਲੇਗੀ ਛੁੱਟੀ, ਪੜ੍ਹੋ ਡਿਟੇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਨੂੰ ਲੈਕੇ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ.ਆਰ.ਕੇ. ਜਸਵਾਲ ਨੇ ਦੱਸਿਆ ਹੈ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।
ਇਸ਼ਤਿਹਾਰਬਾਜ਼ੀ
ਮੁੱਖ ਮੰਤਰੀ ਦੀ ਪਲਮਨਰੀ ਆਰਟਰੀ ਵਿੱਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ‘ਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਫਿਲਹਾਲ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। ਦਿਲ ਦੇ ਟੈਸਟਾਂ ਅਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫੈਸਲਾ ਕਰਨਗੇ । ਮੁੱਖ ਮੰਤਰੀ ਇਲਾਜ ਲਈ ਚੰਗਾ ਹੁੰਗਾਰਾ ਦੇ ਰਹੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਜਲਦੀ ਸੁਧਾਰ ਹੋਵੇਗਾ।
ਇਸ਼ਤਿਹਾਰਬਾਜ਼ੀ
- First Published :