Punjab
Punjab Panchayat Elections- 35 ਲੱਖ ਹੋ ਗਿਆ ਸਰਪੰਚੀ ਦਾ ਰੇਟ, ਦੇਖੋ ਕਿਵੇਂ ਲੱਗੀ ਬੋਲੀ?

ਭਾਰਤੀ ਸੰਵਿਧਾਨ, ਚੋਣ ਕਮਿਸ਼ਨ ਅਤੇ ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰਕੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਕੋਠੇ ਚੀਦਿਆਂ ਵਾਲੇ ਨੇੜੇ ਕੋਟਲੀ ਅਬਲੂ ਵਿਖ਼ੇ ਹੋਈ ਸਰਪੰਚ ਦੀ ਚੋਣ ਲਈ ਬੋਲੀ ਲਗਾਈ ਗਈ।
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ। ਬੋਲੀ ਦੀ ਰਕਮ, ਗੁਰਦੁਆਰਾ ਸਾਹਿਬ ਨੂੰ ਦੇਣ ਦਾ ਫੈਸਲਾ ਹੋਇਆ। ਜਿਸ ਵਿੱਚ ਵੱਡੇ ਜਿਮੀਂਦਾਰਾਂ ਨੇ ਇੱਕ-ਦੂਜੇ ਨਾਲੋਂ ਵੱਧ ਚੜ੍ਹ ਕੇ ਆਪਣੀ ਵਿੱਤੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ। ਬੋਲੀ ਦੇ ਅੰਤ ਤੱਕ ਫੈਸਲਾ 35 ਲੱਖ 50 ਹਜਾਰ ਵਿੱਚ ਹੋ ਗਿਆ।
ਇਸ਼ਤਿਹਾਰਬਾਜ਼ੀ
- First Published :