National
ਅਦਾਲਤ ਵੱਲੋਂ ਸਿਸੋਦੀਆ, ਕੇਜਰੀਵਾਲ ਤੋਂ ਬਾਅਦ ਇਕ ਹੋਰ ਆਪ ਆਗੂ ਨੂੰ ਵੱਡੀ ਰਾਹਤ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਅਦਾਲਤ ਨੇ ਸਤੇਂਦਰ ਜੈਨ ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਸਤੇਂਦਰ ਜੈਨ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਹਰਨ ਨੇ ਕਿਹਾ ਹੈ ਕਿ ਉਸ ਵਿਰੁੱਧ ਈਡੀ ਦੀ ਜਾਂਚ ਅਧੂਰੀ ਹੈ।
ਇਸ਼ਤਿਹਾਰਬਾਜ਼ੀ
ਰਾਊਜ਼ ਐਵੇਨਿਊ ਦੀ ਹੇਠਲੀ ਅਦਾਲਤ ਨੇ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ।
- First Published :