Punjab

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਕੀਤਾ ਉਦਘਾਟਨ

ਨਵਾਂਸ਼ਹਿਰ – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ਼ਤਿਹਾਰਬਾਜ਼ੀ

ਸਮੁੱਚੇ ਦੇਸ਼ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਮੁੱਚਾ ਪੰਜਾਬ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰ ਰਿਹਾ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਕ ਵਿਸ਼ੇਸ਼ ਪਹਿਲਕਦਮੀ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੜ ਤੋਂ ਮੇਲੇ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਅੱਜ ਤੋਂ ਖਟਕੜ ਕਲਾਂ ਵਿਖੇ ਸ਼ੁਰੂ ਹੋ ਰਿਹਾ ਦੋ ਦਿਨਾਂ ‘ਇਨਕਲਾਬ ਮੇਲਾ’ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਸੋਚ ਸਦਕਾ ਸਰਕਾਰ ਵੱਲੋਂ ਖਟਕੜ ਕਲਾਂ ਵਿਖੇ ਸਹੂੰ ਚੁੱਕੀ ਗਈ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਦੇ ਅਸਲੀ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ਨੂੰ ਨਮਨ ਕੀਤਾ।

ਇਸ਼ਤਿਹਾਰਬਾਜ਼ੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਨਕਲਾਬ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਇਸ਼ਤਿਹਾਰਬਾਜ਼ੀ

ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਦਿਨ ਚੱਲਣ ਵਾਲੇ ਇਸ ਇਨਕਲਾਬ ਮੇਲੇ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਗਏ ਹਨ। ਇਸੇ ਤਰ੍ਹਾਂ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਮੇਲੇ ਦੇ ਵਧੀਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

ਇਸ਼ਤਿਹਾਰਬਾਜ਼ੀ

ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਦੇ ਪੈਰਾ ਉਲੰਪੀਅਨਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਭਗਤ ਸਿੰਘ ਘੋੜੀ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਇਸ ਮੌਕੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਉਪ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਸੂਬਾ ਸਕੱਤਰ ਹਰਜੋਤ ਕੌਰ ਲੋਟੀਆ, ਬਲਬੀਰ ਕਰਨਾਨਾ, ਫਿਲਮੀ ਅਦਾਕਾਰ ਬੀਨੂੰ ਢਿੱਲੋ ਤੇ ਦੇਵ ਖਰੋੜ, ਵਧੀਕ ਡਿਪਟੀ ਕਮਿਸ਼ਨਰ (ਜ) ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ.ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਐਸ.ਡੀ.ਐਮ. ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ ਅਤੇ ਹੋਰ ਸ਼ਖਸੀਅਤਾਂ ਸਮੇਤ ਭਾਰੀ ਗਿਣਤੀ ‘ਚ ਲੋਕ ਹਾਜ਼ਰ ਸਨ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button