ਬੰਗਾਲ ਦੀ ਖਾੜੀ ‘ਚ 3 ਪਾਸਿਓਂ ਉਠਿਆ ਤੂਫਾਨ, 11 ਸੂਬਿਆਂ ਲਈ ਚਿਤਾਵਨੀ, ਚੌਕਸ ਰਹਿਣ ਦੀ ਸਲਾਹ today weather update heavy rainfall in north east kerala tamilnadu ap and karnatka temerateture rises in delhi ncr- – News18 ਪੰਜਾਬੀ

Today Weather Update: ਮਾਨਸੂਨ ਦੇਸ਼ ਦੇ ਲਗਭਗ ਸਾਰੇ ਹਿੱਸਿਆਂ ਤੋਂ ਹਟ ਗਿਆ ਹੈ, ਪਰ ਪ੍ਰਾਇਦੀਪ ਭਾਰਤ ਅਤੇ ਉੱਤਰ ਪੂਰਬੀ ਭਾਰਤ ਵਿਚ ਅਜੇ ਵੀ ਭਾਰੀ ਬਾਰਸ਼ ਜਾਰੀ ਹੈ। ਸ਼ੁੱਕਰਵਾਰ ਨੂੰ ਆਸਾਮ ਅਤੇ ਆਸਪਾਸ ਦੇ ਇਲਾਕਿਆਂ ‘ਚ 240 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ (IMD) ਨੇ ਕਿਹਾ ਕਿ ਸ਼ੁੱਕਰਵਾਰ ਨੂੰ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਦਿੱਲੀ ‘ਚ ਮਾਨਸੂਨ ਦੇ ਜਾਣ ਤੋਂ ਬਾਅਦ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਵਿਚ ਸ਼ਨੀਵਾਰ ਨੂੰ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ, ਪਰ ਅਸਮਾਨ ਵੀ ਬੱਦਲਵਾਈ ਰਹੇਗਾ।
ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ‘ਚ ਇੱਕੋ ਸਮੇਂ ਤਿੰਨ ਥਾਵਾਂ ਉਤੇ ਚੱਕਰਵਾਤੀ ਸਰਕੂਲਸ਼ੇਨ ਅਤੇ ਘੱਟ ਦਬਾਅ ਬਣ ਰਿਹਾ ਹੈ। ਆਈਐਮਡੀ ਦੇ ਅਨੁਸਾਰ ਬੰਗਲਾਦੇਸ਼-ਮੇਘਾਲਿਆ ਸਰਹੱਦ, ਬੰਗਾਲ ਦੀ ਦੱਖਣੀ ਖਾੜੀ ਅਤੇ ਲਕਸ਼ਦੀਪ ਦੇ ਨੇੜੇ ਇੱਕੋ ਸਮੇਂ ਤਿੰਨ ਚੱਕਰਵਾਤੀ ਸਰਕੂਲੇਸ਼ਨ ਬਣ ਰਹੇ ਹਨ। ਇਸ ਦੇ ਨਾਲ ਹੀ ਪੂਰਬੀ ਬੰਗਾਲ ਦੀ ਖਾੜੀ ‘ਚ ਦਬਾਅ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕਾਰਨ ਪ੍ਰਾਇਦੀਪ ਭਾਰਤ ਦੇ ਕੁਝ ਹਿੱਸਿਆਂ, ਤਾਮਿਲਨਾਡੂ, ਕੇਰਲ, ਲਕਸ਼ਦੀਪ, ਦੱਖਣੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ 5 ਅਕਤੂਬਰ ਨੂੰ ਕੇਰਲ, ਦੱਖਣੀ ਆਂਧਰਾ ਪ੍ਰਦੇਸ਼, ਦੱਖਣੀ ਕਰਨਾਟਕ ਅਤੇ ਤਾਮਿਲਨਾਡੂ ‘ਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਨੂੰ ਚੌਕਸ ਕੀਤਾ ਹੈ। ਮਨੀਪੁਰ, ਤ੍ਰਿਪੁਰਾ, ਮਿਜ਼ੋਰਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਵਿਚ ਆਸਮਾਨ ਸਾਫ ਅਤੇ ਧੁੱਪ ਬਣੀ ਰਹੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2.3 ਡਿਗਰੀ ਵੱਧ ਹੈ। ਦੱਖਣੀ-ਪੱਛਮੀ ਮਾਨਸੂਨ ਦੇ ਅਧਿਕਾਰਤ ਤੌਰ ‘ਤੇ ਵਾਪਸੀ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਨੇ ਆਪਣਾ ਸਭ ਤੋਂ ਗਰਮ ਦਿਨ ਦਰਜ ਕੀਤਾ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਿਹਾ। ਇਹ ਪਿਛਲੇ ਸਾਲ 10 ਅਕਤੂਬਰ ਦੇ ਤਾਪਮਾਨ ਨਾਲੋਂ ਵੱਧ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।