Punjab
ਕਾਦੀਆਂ ‘ਚ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਦਰਦਨਾਕ ਹਾਦਸਾ…3 ਲੋਕਾਂ ਦੀ ਮੌਤ,ਕਈ ਜ਼ਖਮੀ

ਕਾਦੀਆਂ ‘ਚ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ ਹੈ। ਬਟਾਲਾ-ਕਾਦੀਆਂ ਰੋਡ ‘ਤੇ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੱਸ ਬਟਾਲਾ ਤੋਂ ਮੁਹਾਲੀ ਜਾ ਰਹੀ ਸੀ।
ਇਸ ਹਾਦਸੇ ਬਾਰੇ ਪ੍ਰਤਾਪ ਸਿੰਘ ਬਾਜਵਾ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਕਟਿਵਾ ਨੂੰ ਬਚਾਉਂਦੇ ਹੋਏ ਬੱਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀ ਇੱਕ ਸਾਈਡ ਬਿਲਕੁਲ ਖਤਮ ਹੋ ਗਈ।
- First Published :