ਨਵੇਂ ਸਾਲ ‘ਤੇ ਲੁਧਿਆਣਾ ‘ਚ ਪਰਫਾਰਮ ਕਰਨਗੇ Diljit Dosanjh? – News18 ਪੰਜਾਬੀ

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਟੂਰ ‘ਦਿਲ-ਲੁਮੀਨਾਟੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਹ ਦੇਸ਼ ਦੇ ਚੋਣਵੇਂ ਸ਼ਹਿਰਾਂ ਵਿੱਚ ਲਾਈਵ ਸ਼ੋਅ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਹਾਲ ਹੀ ਦੇ ਵਿੱਚ ਦਿਲਜੀਤ ਨੇ 14 ਦਸੰਬਰ ਨੂੰ ਚੰਡੀਗੜ੍ਹ ‘ਚ ਕਸੰਰਟ ਕੀਤਾ, ਜਿਸ ਵਿੱਚ ਦਰਸ਼ਕਾ ਦੀ ਭਾਰੀ ਇੱਕਠ ਦੇਖਣ ਨੂੰ ਮਿਲੀ।
ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਹੋ ਸਕਦਾ ਹੈ ਕਿ ਦਿਲਜੀਤ ਦੋਸਾਂਝ 31 ਦਸੰਬਰ ਨੂੰ ਲੁਧਿਆਣਾ ‘ਚ ਪਰਫਾਰਮ ਕਰਨਗੇ। ਹਾਲਾਂਕਿ ਇਹ ਸਿਰਫ਼ ਚਰਚਾਵਾਂ ਹੀ ਹਨ । ਇਸ ਬਾਰੇ ਦਿਲਜੀਤ ਦੋਸਾਂਝ ਜਾਂ ਉਨ੍ਹਾਂ ਦੀ ਟੀਮ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਤੋਂ ਬਾਅਦ ਹੁਣ ਅਗਲਾ ਕੰਸਰਟ 19 ਦਸੰਬਰ ਨੂੰ ਮੁੰਬਈ ਵਿੱਚ ਹੋਣਾ ਹੈ। ਉਹ 29 ਦਸੰਬਰ ਨੂੰ ਗੁਹਾਟੀ ਵਿੱਚ ਕੰਸਰਤ ਦੇ ਨਾਲ ਟੂਰ ਨੂੰ ਖਤਮ ਕਰਨਗੇ।
ਇਸ ਦੌਰਾਨ ਦਿਲਜੀਤ ਦੋਸਾਂਝ ਦਾ ਇੱਕ ਬਿਆਨ ਚਰਚਾ ਵਿੱਚ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਕੋਈ ਵੀ ਕੰਸਰਟ ਨਹੀਂ ਕਰਨਗੇ ਜਦੋਂ ਤੱਕ ਸਰਕਾਰ ਭਾਰਤ ਵਿੱਚ ਸੰਗੀਤ ਸਮਾਰੋਹਾਂ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਹੀਂ ਕਰਦੀ। ਦਿਲਜੀਤ ਨੇ ਸ਼ਨੀਵਾਰ ਰਾਤ ਚੰਡੀਗੜ੍ਹ ‘ਚ ਪਰਫਾਰਮ ਕਰਦੇ ਹੋਏ ਇਹ ਬਿਆਨ ਦਿੱਤਾ।
ਸੋਸ਼ਲ ਮੀਡੀਆ ‘ਤੇ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਸੰਗੀਤ ਸਮਾਰੋਹ ਦੌਰਾਨ ਸਟੇਜ ‘ਤੇ ਦਿਲਜੀਤ ਦੁਸਾਂਝ ਨੇ ਦੇਸ਼ ‘ਚ ਮਾੜੇ ਬੁਨਿਆਦੀ ਢਾਂਚੇ ‘ਤੇ ਆਪਣੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, ‘ਮੈਂ ਸਬੰਧਤ ਅਧਿਕਾਰੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਰਤ ਵਿੱਚ ਲਾਈਵ ਸ਼ੋਅ ਲਈ ਕੋਈ ਬੁਨਿਆਦੀ ਢਾਂਚਾ ਨਹੀਂ ਹੈ। ਇਹ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰਦਾ ਹੈ। ਕਿਰਪਾ ਕਰਕੇ ਇਸ ਖੇਤਰ ਵੱਲ ਵੀ ਧਿਆਨ ਦਿਓ।
ਦਿੱਲੀ ਤੋਂ ਸ਼ੁਰੂ ਹੋਇਆ ਮਿਊਜ਼ੀਕਲ ਟੂਰ
ਭਾਰਤ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਬਹੁਤ ਹੀ ਸ਼ਾਨਦਾਰ ਰਹੇ ਹਨ। ਦਿਲਜੀਤ ਨੇ ਆਪਣੇ ਦਿਲ-ਲੁਮੀਨਾਤੀ ਟੂਰ ਦੌਰਾਨ ਕਈ ਸ਼ਹਿਰਾਂ ਵਿੱਚ ਦਰਸ਼ਕਾਂ ਦਾ ਮਨ ਮੋਹ ਲਿਆ। ਉਸ ਦਾਮਿਊਜ਼ੀਕਲ ਟੂਰ ਦਿੱਲੀ ਤੋਂ ਸ਼ੁਰੂ ਹੋਇਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਜੈਪੁਰ, ਹੈਦਰਾਬਾਦ, ਅਹਿਮਦਾਬਾਦ, ਲਖਨਊ, ਪੁਣੇ, ਕੋਲਕਾਤਾ ਅਤੇ ਬੈਂਗਲੁਰੂ ਵਿੱਚ ਵੀ ਧਮਾਕੇਦਾਰ ਪ੍ਰਦਰਸ਼ਨ ਕੀਤੇ।