ਨਿੰਬੂ ਪਾਣੀ ਪੀਣ ਵਾਲੇ ਸਾਵਧਾਨ, ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਸਰੀਰ ਨੂੰ ਹੋ ਸਕਦੇ ਹਨ ਨੁਕਸਾਨ

ਗਰਮੀਆਂ ਦੇ ਮੌਸਮ ਵਿੱਚ ਲੋਕ ਘਰੋਂ ਬਾਹਰ ਜਾਣ ਵੇਲੇ ਜਾਂ ਵਾਪਿਸ ਆ ਕੇ ਕੁੱਝ ਠੰਡਾ ਪੀਣਾ ਪਸੰਦ ਕਰਦੇ ਹਨ, ਜਿਵੇਂ ਕਿ ਨਿੰਬੂ ਪਾਣੀ। ਇਸ ਲਈ ਗਰਮੀਆਂ ਵਿੱਚ ਨਿੰਬੂ ਦੀ ਖਪਤ ਇੰਨੀ ਵੱਧ ਜਾਂਦੀ ਹੈ। ਨਿੰਬੂ ਪਾਣੀ ਨਾ ਸਿਰਫ ਸਰੀਰ ਨੂੰ ਹਾਈਡ੍ਰੇਟ ਕਰਦਾ ਹੈ ਸਗੋਂ ਊਰਜਾ ਵੀ ਦਿੰਦਾ ਹੈ।
ਇਸ ਲਈ ਲੋਕ ਇਸ ਨੂੰ ਪੀਣਾ ਪਸੰਦ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਜ਼ਿਆਦਾ ਸੇਵਨ ਤੁਹਾਨੂੰ ਬੀਮਾਰ ਵੀ ਕਰ ਸਕਦਾ ਹੈ। ਤੁਹਾਨੂੰ ਇਹ ਸੁਣ ਕੇ ਹੈਰਾਨੀ ਹੋਵੇਗੀ ਪਰ ਇਹ ਸੱਚ ਹੈ। ਆਓ ਜਾਣਦੇ ਹਾਂ ਜ਼ਿਆਦਾ ਨਿੰਬੂ ਪਾਣੀ ਪੀਣ ਦੇ ਕੀ ਕੀ ਨੁਕਸਾਨ ਹੋ ਸਕਦੇ ਹਨ।
ਨਿੰਬੂ ਦੀ ਤਸੀਰ ਤਿਜ਼ਾਬੀ ਹੁੰਦੀ ਹੈ, ਜੋ ਦੰਦਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦੰਦ ਸੰਵੇਦਨਸ਼ੀਲ ਹੋ ਸਕਦੇ ਹਨ ਅਤੇ ਕੈਵਿਟੀ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਨਿੰਬੂ ਵਿੱਚ ਮੌਜੂਦ ਸਿਟਰਿਕ ਐਸਿਡ ਪੇਟ ਵਿੱਚ ਐਸਿਡ ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਨਾਲ ਐਸਿਡ ਰਿਫਲਕਸ, ਗੈਸਟਰੋਇੰਟੇਸਟਾਈਨਲ ਸਮੱਸਿਆਵਾਂ, ਮਤਲੀ ਅਤੇ ਉਲਟੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਸੀਨੇ ਵਿੱਚ ਜਲਨ ਹੋ ਸਕਦੀ ਹੈ।
ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ ‘ਚ ਕਰਨਾ ਚਾਹੀਦਾ ਹੈ। ਨਿੰਬੂ ਐਸੀਡਿਕ ਹੁੰਦਾ ਹੈ, ਇਸ ਲਈ ਇਸ ਦਾ ਜ਼ਿਆਦਾ ਸੇਵਨ ਕਈ ਵਾਰ ਨੁਕਸਾਨ ਵੀ ਕਰ ਸਕਦਾ ਹੈ। ਇਸ ਦੀ ਤੇਜ਼ਾਬੀ ਪ੍ਰਕਿਰਤੀ ਕਈ ਵਾਰ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ।
ਨਿੰਬੂ ਪਾਣੀ ਦੇ ਜ਼ਿਆਦਾ ਸੇਵਨ ਨਾਲ ਸਰੀਰ ‘ਚ ਪੋਟਾਸ਼ੀਅਮ ਦੀ ਕਮੀ ਹੋ ਸਕਦੀ ਹੈ। ਇਸ ਲਈ ਇਸ ਦਾ ਸੇਵਨ ਸੀਮਤ ਮਾਤਰਾ ‘ਚ ਕਰਨਾ ਚਾਹੀਦਾ ਹੈ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਮਾਈਗ੍ਰੇਨ ਦਾ ਕਾਰਨ ਬਣ ਸਕਦਾ ਹੈ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ ਹੈ। ਇਸ ਦਾ ਜ਼ਿਆਦਾ ਸੇਵਨ ਹੱਡੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਉਨ੍ਹਾਂ ਨੂੰ ਕਮਜ਼ੋਰ ਕਰ ਸਕਦਾ ਹੈ।
ਹਾਲਾਂਕਿ ਨਿੰਬੂ ਪਾਣੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਹੈ ਪਰ ਕਿਹਾ ਜਾਂਦਾ ਹੈ ਕਿ ਕਿਸੇ ਵੀ ਚੀਜ਼ ਦਾ ਸੀਮਾ ਤੋਂ ਜ਼ਿਆਦਾ ਸੇਵਨ ਸਿਹਤ ਲਈ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਹਰ ਚੀਜ਼ ਦਾ ਸੇਵਨ ਸੀਮਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ
(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਨਿਊਜ਼ 18 ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)