ਭਾਰਤੀ ਕ੍ਰਿਕਟ ਟੀਮ ਦਾ ਵੱਡਾ ਨਾਂ ਭਾਜਪਾ ‘ਚ ਸ਼ਾਮਲ! ਸਾਹਮਣੇ ਆਈ ਤਸਵੀਰ

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਆਲਰਾਊਂਡਰ ਰਵਿੰਦਰ ਜਡੇਜਾ ਨੇ ਵੀ ਆਪਣੀ ਪਤਨੀ ਰਿਵਾਬਾ ਨਾਲ ਰਾਜਨੀਤੀ ਵਿੱਚ ਪ੍ਰਵੇਸ਼ ਕਰ ਲਿਆ ਹੈ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਬਣ ਗਏ ਹਨ। ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਜਾਮਨਗਰ, ਗੁਜਰਾਤ ਤੋਂ ਭਾਜਪਾ ਦੀ ਵਿਧਾਇਕ ਹੈ।
ਰਿਵਾਬਾ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਰਾਹੀਂ ਜਡੇਜਾ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਰਾਹੀਂ ਦੱਸਿਆ ਕਿ ਰਵਿੰਦਰ ਜਡੇਜਾ ਨੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।
ਉਹ ਪਹਿਲਾਂ ਵੀ ਆਪਣੀ ਪਤਨੀ ਰਿਵਾਬਾ ਦੇ ਨਾਲ ਚੋਣ ਪ੍ਰਚਾਰ ਵਿੱਚ ਸਰਗਰਮ ਰਹੇ ਹਨ ਅਤੇ ਭਾਜਪਾ ਦੇ ਪ੍ਰਚਾਰ ਵਿੱਚ ਹਿੱਸਾ ਲੈਂਦੇ ਰਹੇ ਹਨ, ਜਿਸ ਵਿੱਚ ਕਈ ਰੋਡ ਸ਼ੋਅ ਵੀ ਸ਼ਾਮਲ ਸਨ। ਰਿਵਾਬਾ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਜਡੇਜਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
🪷 #SadasyataAbhiyaan2024 pic.twitter.com/he0QhsimNK
— Rivaba Ravindrasinh Jadeja (@Rivaba4BJP) September 2, 2024
ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਰਵਿੰਦਰ ਜਡੇਜਾ ਨੇ ਟੀਮ ਇੰਡੀਆ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਟੀ-20 ਅੰਤਰਰਾਸ਼ਟਰੀ ਫਾਰਮੈਟ ਵਿੱਚ 74 ਮੈਚ ਖੇਡੇ, ਜਿਸ ਵਿੱਚ 515 ਦੌੜਾਂ ਬਣਾਈਆਂ ਅਤੇ 54 ਵਿਕਟਾਂ ਲਈਆਂ। ਉਸ ਦਾ ਸਰਵੋਤਮ ਪ੍ਰਦਰਸ਼ਨ 15 ਦੌੜਾਂ ਦੇ ਕੇ 3 ਵਿਕਟਾਂ ਰਿਹਾ। ਹਾਲਾਂਕਿ ਜਡੇਜਾ ਵਨਡੇ ਅਤੇ ਟੈਸਟ ਕ੍ਰਿਕਟ ‘ਚ ਭਾਰਤ ਦੀ ਨੁਮਾਇੰਦਗੀ ਕਰਨਾ ਜਾਰੀ ਰੱਖੇਗਾ। ਉਸ ਦੇ ਨਾਲ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਵੀ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।
- First Published :