ਰਾਮ ਰਹੀਮ ਨੂੰ ਮਿਲੀ 20 ਦਿਨ ਦੀ ਪੈਰੋਲ, ਭਲਕੇ ਜੇਲ੍ਹ ਤੋਂ ਬਾਹਰ ਆ ਸਕਦੈ ਡੇਰਾ ਸੱਚਾ ਸੌਦਾ ਮੁਖੀ

ਚੰਡੀਗੜ੍ਹ- ਹਰਿਆਣਾ ਸਰਕਾਰ (Haryana government )ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (dera sacha saudha gurmeet ram rahim singh) ਨੂੰ 20 ਦਿਨਾਂ ਦੀ ਪੈਰੋਲ (parol) ਮਿਲ ਗਈ ਹੈ ਅਤੇ ਉਹ ਬੁੱਧਵਾਰ ਸਵੇਰੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਚੋਣ ਕਮਿਸ਼ਨ (election commission) ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਹਰਿਆਣਾ ਸਰਕਾਰ ਵੱਲੋਂ ਪੈਰੋਲ ਦਿੱਤੀ ਗਈ ਹੈ।
20 ਦਿਨਾਂ ਲਈ ਪੈਰੋਲ ਦੀ ਮੰਗੀ ਸੀ
ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਸੀ। ਰਾਮ ਰਹੀਮ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੈਰੋਲ ਦੀ ਮੰਗ ਕੀਤੀ ਸੀ। ਡੇਰਾ ਮੁਖੀ ਨੇ ਕਿਹਾ ਸੀ ਕਿ ਜੇਕਰ ਉਸ ਨੂੰ ਇਜਾਜ਼ਤ ਮਿਲਦੀ ਹੈ ਤਾਂ ਉਹ ਪੈਰੋਲ ਦੀ ਮਿਆਦ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਹੀ ਰਹੇਗਾ। ਇਸ ਸਾਲ ਅਗਸਤ ਵਿੱਚ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ।
ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ, ਹਰਿਆਣਾ ਅਤੇ ਗੁਆਂਢੀ ਰਾਜਾਂ ਦੀਆਂ ਚੋਣਾਂ ਦੌਰਾਨ ਗੁਰਮੀਤ ਰਾਮ ਰਹੀਮ ਨੂੰ ਕੁਝ ਪੈਰੋਲ ਅਤੇ ਫਰਲੋ ਦਿੱਤੇ ਗਏ ਸਨ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲਗਭਗ ਦੋ ਹਫ਼ਤੇ ਪਹਿਲਾਂ 7 ਫਰਵਰੀ 2022 ਤੋਂ ਤਿੰਨ ਹਫ਼ਤਿਆਂ ਦੀ ਛੁੱਟੀ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਡੇਰਾ ਸੱਚਾ ਸੌਦਾ ਮੁਖੀ ਦੀ ਪੈਰੋਲ ‘ਤੇ ਵਿਚਾਰ ਕਰ ਸਕਦੀ ਹੈ, ਬਸ਼ਰਤੇ ਉਸ ਦੀ ਪੈਰੋਲ ਪਟੀਸ਼ਨ ‘ਚ ਦਰਸਾਏ ਤੱਥ ਸਹੀ ਹੋਣ ਅਤੇ ਡੇਰਾ ਸਿਰਸਾ ਲਈ ਲਾਗੂ ਆਦਰਸ਼ ਚੋਣ ਜ਼ਾਬਤੇ ਸਬੰਧੀ ਹੋਰ ਸ਼ਰਤਾਂ ਪੂਰੀਆਂ ਹੋਣ।
ਦੱਸ ਦਈਏ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।