International

ਬੰਦੂਕਧਾਰੀਆਂ ਨੇ ਹਾਈਵੇਅ ‘ਤੇ ਗੱਡੀਆਂ ਰੋਕ-ਰੋਕ ਲੋਕਾਂ ਨੂੰ ਮਾਰੀਆਂ ਗੋਲੀਆਂ, 23 ਮੌਤਾਂ…

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਕੁਝ ਬੰਦੂਕਧਾਰੀਆਂ ਨੇ ਹਾਈਵੇਅ ‘ਤੇ ਬੱਸਾਂ ਨੂੰ ਰੋਕ ਕੇ ਸਫਰ ਕਰ ਰਹੇ ਯਾਤਰੀਆਂ ਦੇ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨ ਪਿੱਛੋਂ 23 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਇਸ਼ਤਿਹਾਰਬਾਜ਼ੀ

ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਮੁਸਾਖੇਲ ਜ਼ਿਲੇ ‘ਚ ਅੰਤਰ-ਸੂਬਾਈ ਹਾਈਵੇਅ ਜਾਮ ਕਰ ਦਿੱਤਾ। ਇਸ ਤੋਂ ਬਾਅਦ ਬੱਸਾਂ ਅਤੇ ਗੱਡੀਆਂ ਨੂੰ ਰੋਕ ਕੇ ਯਾਤਰੀਆਂ ਦੇ ਸ਼ਨਾਖਤੀ ਕਾਰਡਾਂ ਵੇਖਣ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ। ਡਾਨ ਅਖਬਾਰ ਦੀ ਰਿਪੋਰਟ ਮੁਤਾਬਕ ਹਥਿਆਰਬੰਦ ਲੋਕਾਂ ਨੇ 10 ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ। ਖ਼ਬਰ ਵਿੱਚ ਕਿਹਾ ਗਿਆ ਸੀ ਕਿ ਕਤਲ ਕੀਤੇ ਗਏ ਸਾਰੇ ਲੋਕ ਪੰਜਾਬ ਸੂਬੇ ਦੇ ਵਸਨੀਕ ਸਨ।

ਇਸ਼ਤਿਹਾਰਬਾਜ਼ੀ

‘ਅੱਤਵਾਦੀ ਘਟਨਾ’
ਇਸ ਘਟਨਾ ਤੋਂ ਬਾਅਦ ਸਹਾਇਕ ਕਮਿਸ਼ਨਰ ਨਜੀਬ ਕਾਕਰ ਨੇ ਪਾਕਿਸਤਾਨੀ ਅਖਬਾਰ ਨੂੰ ਪੁਸ਼ਟੀ ਕੀਤੀ ਕਿ ਇਸ ਹਮਲੇ ਵਿਚ ਮਾਰੇ ਗਏ ਸਾਰੇ ਲੋਕ ਪੰਜਾਬ ਸੂਬੇ ਦੇ ਸਨ। ਲਾਸ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ।

ਇਸ਼ਤਿਹਾਰਬਾਜ਼ੀ

ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ‘ਅੱਤਵਾਦੀ ਕਾਰਵਾਈ’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੂਬਾਈ ਸਰਕਾਰ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਉਣ ਲਈ ਕੰਮ ਕਰੇਗੀ।

ਇਸ ਘਟਨਾ ਤੋਂ ਬਾਅਦ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਇਸ ਅੱਤਵਾਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਬਿਆਨ ਮੁਤਾਬਕ ਉਨ੍ਹਾਂ ਨੇ ਅੱਤਵਾਦੀਆਂ ਦੀ ਕਾਇਰਤਾ ਭਰੀ ਕਾਰਵਾਈ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਬਲੋਚਿਸਤਾਨ ਦੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਵੇਗੀ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button