Business

ਗਾਂਧੀ ਜਯੰਤੀ ਮੌਕੇ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ – News18 ਪੰਜਾਬੀ

ਕੱਚੇ ਤੇਲ ਦੀਆਂ ਕੀਮਤਾਂ ਭਾਵੇਂ ਇੱਕ ਵਾਰ ਫਿਰ ਤੋਂ ਚੜ੍ਹਨੀਆਂ ਸ਼ੁਰੂ ਹੋ ਗਈਆਂ ਹੋਣ ਪਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਗਲੋਬਲ ਬਾਜ਼ਾਰ ‘ਚ ਕੱਚਾ ਤੇਲ ਇਕ ਵਾਰ ਫਿਰ ਤੋਂ 75 ਡਾਲਰ ਪ੍ਰਤੀ ਬੈਰਲ ਵੱਲ ਵਧ ਰਿਹਾ ਹੈ ਪਰ ਅੱਜ ਸਰਕਾਰੀ ਤੇਲ ਕੰਪਨੀਆਂ ਨੇ ਜ਼ਿਆਦਾਤਰ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ।

ਇਸ਼ਤਿਹਾਰਬਾਜ਼ੀ

ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਪੰਜਾਬ ਵਿਚ ਪੈਟਰੋਲ 29 ਪੈਸੇ ਸਸਤਾ ਹੋ ਕੇ 96.99 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਡੀਜ਼ਲ ਵੀ 28 ਪੈਸੇ ਸਸਤਾ ਹੋ ਕੇ 87.50 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

Last 10 Days Diesel Prices In Punjab
Last 10 Days Diesel Prices In Punjab
Last 10 Days Petrol Prices In Punjab
Last 10 Days Petrol Prices In Punjab

ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ‘ਚ ਪੈਟਰੋਲ 50 ਪੈਸੇ ਸਸਤਾ 94.50 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਇਸ਼ਤਿਹਾਰਬਾਜ਼ੀ

ਡੀਜ਼ਲ ਵੀ 50 ਪੈਸੇ ਘਟ ਕੇ 90.17 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 32 ਪੈਸੇ ਸਸਤਾ ਹੋ ਕੇ 105.74 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 30 ਪੈਸੇ ਸਸਤਾ ਹੋ ਕੇ 92.57 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਪੱਛਮੀ ਬੰਗਾਲ ਦੇ ਜਲਪਾਈਗੁੜੀ ‘ਚ ਅੱਜ ਪੈਟਰੋਲ 72 ਪੈਸੇ ਸਸਤਾ ਹੋ ਕੇ 104.66 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 68 ਪੈਸੇ ਸਸਤਾ ਹੋ ਕੇ 91.48 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਇਸ਼ਤਿਹਾਰਬਾਜ਼ੀ

ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਇਸ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਬ੍ਰੈਂਟ ਕਰੂਡ ਦੀ ਕੀਮਤ 74.62 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਡਿੱਗ ਕੇ 70.98 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਸ਼ਤਿਹਾਰਬਾਜ਼ੀ

ਇਨ੍ਹਾਂ ਸ਼ਹਿਰਾਂ ਵਿੱਚ ਬਦਲ ਗਈਆਂ ਦਰਾਂ
– ਅਹਿਮਦਾਬਾਦ ਵਿੱਚ ਪੈਟਰੋਲ 94.50 ਰੁਪਏ ਅਤੇ ਡੀਜ਼ਲ 90.17 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ ‘ਚ ਪੈਟਰੋਲ 105.44 ਰੁਪਏ ਅਤੇ ਡੀਜ਼ਲ 92.57 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਜਲਪਾਈਗੁੜੀ ‘ਚ ਪੈਟਰੋਲ 104.66 ਰੁਪਏ ਅਤੇ ਡੀਜ਼ਲ 91.48 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button