ਜੈ ਸ਼ਾਹ ਆਈਸੀਸੀ ਦੇ ਨਵੇਂ ਚੇਅਰਮੈਨ ਬਣੇ, ਇਸ ਅਹੁਦੇ ਨੂੰ ਸੰਭਾਲਣ ਵਾਲੇ ਸਭ ਤੋਂ ਘੱਟ ਉਮਰ ਵਾਲੇ

BCCI ਸਕੱਤਰ ਜੈ ਸ਼ਾਹ ICC ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਮੌਜੂਦਾ ਆਈਸੀਸੀ ਚੇਅਰਮੈਨ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ। ਨਿਊਜ਼ੀਲੈਂਡ ਦੇ ਗ੍ਰੇਗ ਬਾਰਕਲੇ ਦਾ ਕਾਰਜਕਾਲ 30 ਨਵੰਬਰ ਨੂੰ ਖਤਮ ਹੋ ਰਿਹਾ ਹੈ। ਬਾਰਕਲੇ ਨੇ ਲਗਾਤਾਰ ਦੋ ਵਾਰ ਇਹ ਅਹੁਦਾ ਸੰਭਾਲਿਆ ਸੀ। ਜੈ ਸ਼ਾਹ ਪਹਿਲੀ ਦਸੰਬਰ ਤੋਂ ਇਹ ਜ਼ਿੰਮੇਵਾਰੀ ਸੰਭਾਲਣਗੇ।
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC ) ਦੇ ਨਵੇਂ ਚੇਅਰਮੈਨ ਦੀ ਚੋਣ ਲਈ ਨਾਮਜ਼ਦਗੀਆਂ ਦੀ 27 ਅਗਸਤ ਆਖਰੀ ਮਿਤੀ ਸੀ। ਜੈ ਸ਼ਾਹ ਤੋਂ ਇਲਾਵਾ ਨਿਰਧਾਰਤ ਸਮੇਂ ਤੱਕ ਇਸ ਅਹੁਦੇ ਲਈ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਆਈਸੀਸੀ ਕਾਰਜਕਾਰੀ ਬੋਰਡ ਨੇ ਜੈ ਸ਼ਾਹ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ। 35 ਸਾਲਾ ਜੈ ਸ਼ਾਹ ਵੀ ਆਈਸੀਸੀ ਚੇਅਰਮੈਨ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਬਣ ਗਏ ਹਨ।
ਜੈ ਸ਼ਾਹ ਆਈਸੀਸੀ ਦੀ ਅਗਵਾਈ ਕਰਨ ਵਾਲੇ ਪੰਜਵੇਂ ਭਾਰਤੀ ਹਨ। ਉਨ੍ਹਾਂ ਤੋਂ ਪਹਿਲਾਂ ਜਗਮੋਹਨ ਡਾਲਮੀਆ, ਸ਼ਰਦ ਪਵਾਰ, ਸ਼ਸ਼ਾਂਕ ਮਨੋਹਰ ਅਤੇ ਐੱਨ ਸ਼੍ਰੀਨਿਵਾਸਨ ਆਈਸੀਸੀ ਦੀ ਅਗਵਾਈ ਕਰ ਚੁੱਕੇ ਹਨ।
- First Published :