Punjab

ਹਰਿਆਣਾ ‘ਚ ਭਾਜਪਾ ਨੂੰ ਵੱਡਾ ਝਟਕਾ…ਅਸ਼ੋਕ ਤੰਵਰ ਕਾਂਗਰਸ ‘ਚ ਸ਼ਾਮਲ

ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।

ਇਸ਼ਤਿਹਾਰਬਾਜ਼ੀ

ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਮਹਿੰਦਰਗੜ੍ਹ ਵਿੱਚ ਇੱਕ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਅਸ਼ੋਕ ਤੰਵਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ । ਰਾਹੁਲ ਗਾਂਧੀ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।

ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ 5 ਅਕਤੂਬਰ 2019 ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਉਹ ‘ਆਪ’ ਦੀ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਫਿਰ ਉਨ੍ਹਾਂ ਨੇ ‘ਆਪ’ ਵੀ  ਨੂੰ ਛੱਡ ਦਿੱਤਾ । ‘ਆਪ’ ਤੋਂ ਅਸਤੀਫਾ ਦੇਣ ਦਾ ਕਾਰਨ ਕਾਂਗਰਸ-ਆਪ ਦੇ ਗਠਜੋੜ ਨੂੰ ਦੱਸਿਆ ਸੀ। ਇਸ ਤੋਂ ਬਾਅਦ ਤੰਵਰ ਜਨਵਰੀ 2024 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ।

ਇਸ਼ਤਿਹਾਰਬਾਜ਼ੀ

ਭਾਜਪਾ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਿਰਸਾ ਤੋਂ ਟਿਕਟ ਦਿੱਤੀ ਸੀ। ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਅੱਜ ਫਿਰ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ।

Source link

Related Articles

Leave a Reply

Your email address will not be published. Required fields are marked *

Back to top button