Punjab
ਤਰਨਤਾਰਨ ‘ਚ ਵੱਡਾ ਐਨਕਾਊਂਟਰ…ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ…

ਤਰਨਤਾਰਨ ‘ਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ ਤਾੜ ਗੋਲੀਆਂ ਚੱਲੀਆਂ ਹਨ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਦਮਾਸ਼ ਵਿਦੇਸ਼ ‘ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਸੀ।
ਦੱਸ ਦੇਈਏ ਕਿ ਪੁਲਿਸ ਨੇ ਤਰਨਤਾਰਨ ‘ਚ ਸੁਹਾਵਾ ਰੋਡ ‘ਤੇ ਨਾਕਾ ਲਗਾਇਆ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਕਾਰ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ। ਪਰ ਬਦਮਾਸ਼ਾਂ ਨੇ ਗੱਡੀ ਭਜਾ ਲਈ ਅਤੇ ਪੁਲਿਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਫਾਇਰਿੰਗ ਕੀਤੀ ਜਿਸ ਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।