Punjab
ਪੰਚਾਇਤੀ ਚੋਣਾਂ ਵਿਚਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ…

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਵਿਚਾਲੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰ ਦਿੱਤਾ ਹੈ।
ਡੀ.ਜੀ.ਪੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਮੁਕੰਮਲ ਤੌਰ ‘ਤੇ ਰੱਦ ਕੀਤੀਆਂ ਜਾਂਦੀਆਂ ਹਨ। ਜਾਰੀ ਪੱਤਰ ‘ਚ ਲਿਖਿਆ ਹੈ ਕਿ ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ
ਇਸ਼ਤਿਹਾਰਬਾਜ਼ੀ
- First Published :