Punjab
ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ, ਅੱਜ ਅਲਾਟ ਕੀਤੇ ਜਾਣਗੇ ਚੋਣ ਨਿਸ਼ਾਨ… – News18 ਪੰਜਾਬੀ

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ। ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਹੋ ਜਾਣਗੇ। ਚੋਣ ਨਿਸ਼ਾਨ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਜਾਣਗੇ। ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ‘ਚ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ।
ਹਰ ਉਮੀਦਵਾਰ ਆਪੋ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ।
- First Published :