Punjab
ਲੁਧਿਆਣਾ ਵਿਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ਉਤੇ ਫਾਇਰਿੰਗ

ਲੁਧਿਆਣਾ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ਉਤੇ ਫਾਇਰਿੰਗ ਕੀਤੀ ਗਈ ਹੈ।
ਪੁਲਿਸ ਨੇ ਕਿਹਾ ਕਿ ਫਿਲਹਾਲ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਅਧਿਕਾਰੀ ਮੌਕੇ ਪਹੁੰਚੇ ਹਨ। ਕਾਰ ਵਿਚੋਂ ਖੋਲ ਬਰਾਮਦ ਹੋਇਆ ਹੈ।
ਜਾਣਕਾਰੀ ਮਿਲੀ ਕਿ ਜਦੋਂ ਸਾਬਕਾ ਵਿਧਾਇਕ ਸੰਜੇ ਤਲਵਾੜ ਆਪਣੀ ਕਾਰ ਕੋਲ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ, ਜਦੋਂ ਪੁਲਿਸ ਮੁਲਾਜ਼ਮ ਜਾਂਚ ਲਈ ਮੌਕੇ ਉਤੇ ਪਹੁੰਚੇ ਤਾਂ ਗੱਡੀ ਦੇ ਅੰਦਰੋਂ ਇਕ ਗੋਲੀ ਦਾ ਖੋਲ ਮਿਲਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ਼ਤਿਹਾਰਬਾਜ਼ੀ
- First Published :