ਪੰਜਾਬੀ ਗਾਇਕ R Nait ਤੋਂ ਮੰਗੀ ਰੰਗਦਾਰੀ, ਗਾਇਕ ਨੇ ਸਾਈਬਰ ਸੈੱਲ ਨੂੰ ਦਿੱਤੀ ਸ਼ਿਕਾਇਤ

ਪੰਜਾਬੀ ਗਾਇਕ ਹਮੇਸ਼ਾ ਹੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਇੱਕ ਵਾਰ ਫਿਰ ਪੰਜਾਬ ਦੇ ਮਸ਼ਹੂਰ ਸਿੰਗਰ R Nait ਤੋਂ ਰੰਗਦਾਰੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਨੂੰ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੇ ਹਨ। ਇਸ ਤੋਂ ਪ੍ਰਰੇਸ਼ਨ ਹੋ ਕੇ R Nait ਨੇ ਸਾਈਬਰ ਸੈੱਲ ਨੂੰ ਸ਼ਿਕਾਇਤ ਦਿੱਤੀ ਹੈ। ਦੱਸ ਦੇਈਏ ਕਿ ਲਾਂਰੈਸ ਤੇ ਹੋਰ ਗੈਗਸਟਰਾਂ ਦਾ ਨਾਂ ਲੈ ਕੇ ਉਨ੍ਹਾਂ ਤੋਂ ਪੈਸੇ ਮੰਗੇ ਜਾ ਰਹੇ ਹਨ।
ਇਸ ਨੂੰ ਲੈ ਕੇ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਸੀ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ। ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਸੀ। ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ।
ਗਿੱਪੀ ਗਰੇਵਾਲ ਦੇ ਘਰ ‘ਤੇ ਵੀ ਹੋਈ ਸੀ ਗੋਲੀਬਾਰੀ
ਇਸ ਤੋਂ ਪਹਿਲਾਂ ਵੀ ਲਾਰੈਂਸ ਵਿਸ਼ਨੋਈ ਗੈਂਗ ਨੇ ਇੱਕ ਗਾਇਕ ਦੇ ਘਰ ਗੋਲੀਬਾਰੀ ਕੀਤੀ ਸੀ। ਪਿਛਲੇ ਸਾਲ ਗਿੱਪੀ ਗਰੇਵਾਲ ਵੀ ਸਲਮਾਨ ਖਾਨ ਨਾਲ ਨੇੜਤਾ ਕਾਰਨ ਲਾਰੇਂਸ ਵਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਬਣੇ ਸਨ।
- First Published :