Bhai Lalo Birthday function Vidhan Sabha Speaker Sandhwa attended in Fatehgarh sahib hdb – News18 ਪੰਜਾਬੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰਦੁਆਰਾ ਸ਼੍ਰੀ ਵਿਸ਼ਵਕਰਮਾ ਭਵਨ, ਸਰਹਿੰਦ ਵਿਖੇ ਭਾਈ ਲਾਲੋ ਸੇਵਾ ਸੋਸਾਇਟੀ ਵੱਲੋਂ ਭਾਈ ਲਾਲੋ ਜੀ ਦੇ ਜਨਮ ਦਿਵਸ ਸਬੰਧੀ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਮੌਜੂਦ ਸਨ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ SSP ਗਰਾਊਂਡ ਜ਼ੀਰੋ ’ਤੇ… ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਾਂ ਦੀ ਖ਼ੁਦ ਸੰਭਾਲੀ ਕਮਾਨ
ਇਸ ਮੌਕੇ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਭਾਈ ਲਾਲੋ ਜੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਹੱਥੀਂ ਕਿਰਤ ਕਰਨ ਦਾ ਸੁਨੇਹਾ ਦਿੱਤਾ ਅਤੇ ਸਾਡੇ ਸਭਨਾਂ ਲਈ ਇਹ ਮਾਣ ਵਾਲੀ ਗੱਲ ਹੈ ਅੱਜ ਅਸੀਂ ਉਸ ਮਹਾਨ ਸਖਸ਼ੀਅਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਭਾਈ ਲਾਲੋ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੌਤ ਹਨ ਅਤੇ ਉਨ੍ਹਾਂ ਵੱਲੋਂ ਵਿਖਾਏ ਰਾਹ ਤੇ ਚੱਲਦੇ ਹੋਏ ਸਮਾਜ ਵਿੱਚੋਂ ਕਈ ਤਰ੍ਹਾਂ ਦੀਆਂ ਲਾਹਣਤਾਂ ਦਾ ਖਾਤਮਾ ਕੀਤਾ ਜਾ ਸਕਦਾ ਹੈ।
ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਅੱਜ ਸਮਾਜ ਅੰਦਰ ਫੈਲ ਰਹੇ ਨਸ਼ਿਆਂ ਨੂੰ ਖਤਮ ਕਰਨਾ ਬਹੁਤ ਜਰੂਰੀ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ਤੇ ਚੱਲ ਕੇ ਹੀ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਤੇ ਗੁਰਬਾਣੀ ਦੇ ਲੜ ਲੱਗਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇ ਕਿਉਂਕਿ ਇਹੋ ਇੱਕ ਅਜਿਹਾ ਸੱਚਾ ਰਾਹ ਹੈ ਜਿਸ ਨਾਲ ਸਾਡੇ ਬੱਚੇ ਸਮਾਜਿਕ ਲਾਹਣਤਾਂ ਤੋਂ ਬੱਚਦੇ ਹੋਏ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :