girl did not leave the bag in her hand, then the robbers took her on a bike for 10 meters hdb – News18 ਪੰਜਾਬੀ

ਬਰਨਾਲਾ ‘ਚ ਲੁਟੇਰਿਆਂ ਦੇ ਹੌਂਸਲੇ ਦਿਨੋ-ਦਿਨ ਵਧਦੇ ਜਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਅੱਜ ਸ਼ਹਿਰ ‘ਚ ਦੇਖਣ ਨੂੰ ਮਿਲੀ। ਸ਼ਹਿਰ ਦੇ 16 ਏਕੜ ਰਕਬੇ ਵਿੱਚ ਬਾਈਕ ਸਵਾਰਾਂ ਨੇ ਇੱਕ ਲੜਕੀ ਨਾਲ ਲੁੱਟਖੋਹ ਕਰਨ ਦੀ ਕੋਸ਼ਿਸ਼ ਕੀਤੀ। ਪਰ ਲੁਟੇਰੇ ਲੜਕੀ ਤੋਂ ਪਰਸ ਖੋਹਣ ਵਿਚ ਕਾਮਯਾਬ ਨਹੀਂ ਹੋ ਸਕੇ ਅਤੇ ਉਸ ਨੂੰ ਕਾਫੀ ਦੂਰ ਤੱਕ ਘਸੀਟ ਕੇ ਲੈ ਗਏ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ SSP ਗਰਾਊਂਡ ਜ਼ੀਰੋ ’ਤੇ… ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਾਂ ਦੀ ਖ਼ੁਦ ਸੰਭਾਲੀ ਕਮਾਨ
ਇਸ ਹਾਦਸੇ ’ਚ ਲੜਕੀ ਗੰਭੀਰ ਜ਼ਖਮੀ ਹੋ ਗਈ, ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਬਾਈਕ ਤੋਂ ਉਸ ਦਾ ਪਰਸ ਖੋਹਣ ਦੀ ਕੋਸ਼ਿਸ਼ ਕਰਦੇ ਹੋਏ ਲੜਕੀ ਨੂੰ ਸੜਕ ‘ਤੇ ਸੁੱਟ ਦਿੱਤਾ ਗਿਆ, ਜਿਸ ਤੋਂ ਬਾਅਦ ਲੁਟੇਰੇ ਉਥੋਂ ਭੱਜ ਗਏ। ਜ਼ਖਮੀ ਹਾਲਤ ‘ਚ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਾਣਕਾਰੀ ਮੁਤਾਬਕ ਲੜਕੀ ਦੇ ਸਿਰ ‘ਤੇ ਚਾਰ ਟਾਂਕੇ ਲੱਗੇ ਹਨ।
ਲੁਟੇਰਿਆਂ ਦੀ ਇਹ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਇਸ ਮਾਮਲੇ ‘ਚ ਪੁਲਸ ਨੂੰ ਸ਼ਿਕਾਇਤ ਕਰਨ ਅਤੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਪਰਿਵਾਰ ਨੇ ਲੜਕੀ ਨੂੰ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਅਤੇ ਘਰ ਲੈ ਗਏ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।