Minister Kataruchak clarification on paddy storage Aartis and sheller owners will not face any probl – News18 ਪੰਜਾਬੀ

ਸੂਬੇ ’ਚ ਝੋਨੇ ਦੇ ਭੰਡਾਰਨ ਨੂੰ ਲੈਕੇ ਸਮਸਿਆ ਸਬੰਧੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਦੀ ਦਿੱਕਤ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਤਕਰੀਬਨ 125 ਲੱਖ ਮੀਟ੍ਰਿਕ ਟਨ ਫ਼ਸਲ ਗੁਦਾਮਾਂ ’ਚ ਭੰਡਾਰ ਲਈ ਆਉਣ ਵਾਲੀ ਹੈ, ਪਰ ਭੰਡਾਰਨ ਦੀ ਸਮੱਸਿਆ ਨੂੰ ਲੈਕੇ ਅਫ਼ਵਾਹ ਫੈਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਫ਼ੈਸਲਾ… 170 ਪਟੀਸ਼ਨਾਂ ਇਕੋ ਝਟਕੇ ’ਚ ਰੱਦ, ਚੋਣਾਂ ਨੂੰ ਲੈਕੇ ਰੇੜਕਾ ਖ਼ਤਮ
ਦੱਸਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕਾਂ ਵਲੋਂ ਫ਼ਸਲ ਚੁੱਕਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੰਡੀਆਂ ’ਚ ਝੋਨੇ ਦੇ ਅੰਬਾਰ ਲੱਗ ਚੁੱਕੇ ਹਨ। ਦੱਸ ਦੇਈਏ ਕਿ 1 ਅਕਤੂਬਰ ਤੋਂ ਸਰਕਾਰ ਵਲੋਂ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਪਰ ਹਾਲੇ ਤੱਕ ਮਿੱਲ ਮਾਲਕਾਂ ਨਾਲ ਐਗਰੀਮੈਂਟ ਹੀ ਸ਼ੁਰੂ ਨਹੀਂ ਹੋਏ ਹਨ।
ਉੱਧਰ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਕਤੂਬਰ ’ਚ 20 ਸਪੈਸ਼ਲ ਰੇਲਾਂ ਚਲਾਈਆਂ ਜਾਣਗੀਆਂ, ਜਿਸ ਤਹਿਤ 40 ਲੱਖ ਮੀਟ੍ਰਿਕ ਟਨ ਝੋਨਾ ਚੁੱਕਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੇ ਭੰਡਾਰਨ ਨੂੰ ਲੈਕੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।