Sucha Singh Langah return home There may be Akali candidates from Dera Baba Nanak hdb – News18 ਪੰਜਾਬੀ

ਹਲਕਾ ਡੇਰਾ ਬਾਬਾ ਨਾਨਕ ’ਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੰਗਾਹ ਨੂੰ ਅਕਾਲੀ ਦਲ ’ਚ ਸ਼ਾਮਲ ਕਰਵਾਇਆ। ਲੰਗਾਹ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਫ਼ੈਸਲਾ… 170 ਪਟੀਸ਼ਨਾਂ ਇਕੋ ਝਟਕੇ ’ਚ ਰੱਦ, ਚੋਣਾਂ ਨੂੰ ਲੈਕੇ ਰੇੜਕਾ ਖ਼ਤਮ
ਲੰਗਾਹ ਨੇ ਦੱਸਿਆ ਕਿ ਉਨ੍ਹਾਂ ਆਪਣੀ ਗੱਲ ਪਾਰਟੀ ਪੱਧਰ ’ਤੇ ਰੱਖੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਲੱਗੇ ਇਲਜ਼ਾਮਾਂ ਤੇ ਅਦਾਲਤ ਨੇ ਵੀ ਉਸਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਵਿਰੋਧੀਆਂ ਵਲੋਂ ਇਹ ਮਾਮਲਾ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵੀ ਜੋਰ-ਸ਼ੋਰ ਨਾਲ ਚੁੱਕਿਆ ਗਿਆ।
ਅਕਾਲ ਤਖ਼ਤ ਸਾਹਿਬ ’ਤੇ ਲੱਗੀ ਸਜ਼ਾ ਨੂੰ ਉਨ੍ਹਾਂ ਸਿਰ-ਮੱਥੇ ਪ੍ਰਵਾਨ ਕੀਤਾ। ਇਸ ਸਾਰੀ ਪ੍ਰਕਿਰਿਆ ’ਚ ਲੰਘਣ ਤੋਂ ਬਾਅਦ ਉਸਨੂੰ ਮੁੜ ਖ਼ਾਲਸਾ ਪੰਥ ’ਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਲੰਗਾਹ ਨੇ ਦੁਹਰਾਇਆ ਕਿ ਉਹ ਜਨਮ ਤੋਂ ਮੌਤ ਤੱਕ ਅਕਾਲੀ ਰਹਿਣਗੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :