Gangster Arash Dala threat to Kullhad Pizza couple Get better or else hdb – News18 ਪੰਜਾਬੀ

ਗੈਂਗਸਟਰ ਤੋਂ ਅਤਵਾਦੀ ਬਣੇ ਅਰਸ਼ਦੀਪ ਉਰਫ਼ ਅਰਸ਼ ਡਾਲਾ ਨੇ ਕੁੱਲ੍ਹੜ ਪੀਜ਼ਾ ਕਪਲ ਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਆਡੀਓ ’ਚ ਸਾਫ਼ ਸੁਣਿਆ ਜਾ ਸਕਦਾ ਹੈ ਕਿ ਅੱਤਵਾਦੀ ਡਾਲਾ ਨੇ ਕੁਲ੍ਹੜ ਪੀਜ਼ਾ ਕਪਲ ਨੂੰ ਚਿਤਾਵਨੀ ਦਿੱਤੀ ਹੈ ਕਿ ਗਲਤ ਵੀਡੀਓ ਪਾਉਣ ਵਾਲੇ ਸੁਧਰ ਜਾਣ ਨਹੀਂ ਤਾਂ ਉਨ੍ਹਾਂ ਦਾ ਹਸ਼ਰ ਵੀ ਬੁਰਾ ਹੋਵੇਗਾ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਮੁਲਾਜ਼ਮ ਦੀ ਮੌਤ… ਜਾਣੋ, ਪਰਿਵਾਰ ਨੇ ਮਹਿਕਮੇ ’ਤੇ ਕੀ ਲਗਾਏ ਦੋਸ਼
ਡਾਲਾ ਨੇ ਕਿਹਾ ਕਿ ਗਲਤ ਵੀਡੀਓ ਪਾਉਣ ਵਾਲਿਆਂ ’ਤੇ ਉਨ੍ਹਾਂ ਦੀ ਨਜ਼ਰ ਹੈ ਤੇ ਪ੍ਰਸ਼ਾਸ਼ਨ ਨੂੰ ਵੀ ਬੇਨਤੀ ਕੀਤੀ ਹੈ ਕਿ ਇਨ੍ਹਾਂ ਅਨਸਰਾਂ ਨੂੰ ਨੱਥ ਪਾਈ ਜਾਵੇ। ਦੱਸ ਦੇਈਏ ਕਿ ਪਹਿਲਾਂ ਨਿਹੰਗ ਮਾਨ ਸਿੰਘ ਨੇ ਇਸ ਮਾਮਲੇ ’ਚ ਪਹਿਲਕਦਮੀ ਕੀਤੀ ਸੀ ਅਤੇ ਕੁਲ੍ਹੜ ਪੀਜ਼ਾ ਕਪਲ ਨੂੰ ਸਮਝਾਉਣ ਦਾ ਯਤਨ ਕੀਤਾ ਸੀ।
ਨਿਹੰਗ ਮਾਨ ਸਿੰਘ ਦੀ ਚਿਤਾਵਨੀ ਤੋਂ ਬਾਅਦ ਸਹਿਜ ਅਰੋੜਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਹਾਈਕੋਰਟ ਦਾ ਰੁਖ਼ ਕੀਤਾ ਸੀ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜਿਹੇ ਅਨਸਰਾਂ ’ਤੇ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਕਿਉਂਕਿ ਅਸ਼ਲੀਲਤਾ ਪਰੋਸਣ ਨਾਲ ਆਉਣ ਵਾਲੀ ਪੀੜ੍ਹੀ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :