Farmers upset over non-purchase of paddy Ultimatum given to legislators and ministers hdb – News18 ਪੰਜਾਬੀ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪੰਜਾਬ ਦੇ 7 ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦਿੱਤਾ ਇਸ ਮੌਕੇ ਹੁਸ਼ਿਆਰਪੁਰ ਦੇ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਘਰ ਅੱਗੇ ਲੱਗੇ ਧਰਨੇ ਵਿੱਚ ਕਿਸਾਨ ਆਗੂ ਸਤਪਾਲ ਸਿੰਘ ਨੇ ਕਿਹਾ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਉਹ ਪੰਜਾਬ ਦੇ ਵਿਧਾਇਕਾਂ, ਵਜ਼ੀਰਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਘਰਾਂ ਵਿੱਚੋਂ ਨਿਕਲਣਾ ਬੰਦ ਕਰ ਦੇਣਗੇ।
ਇਹ ਵੀ ਪੜ੍ਹੋ:
ਕਿਸਾਨ ਆਗੂ ਨੇ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਫਿਰ ਵੀ ਸ਼ੁਰੂ ਨਾ ਹੋਈ ਤਾਂ ਆਪ ਅਤੇ ਭਾਜਪਾ ਦੇ ਵੱਡੇ ਆਗੂਆਂ ਦਾ ਵੀ ਘਿਰਾਓ ਕਰਕੇ ਇਹਨਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਬੰਦ ਕੀਤਾ ਜਾਵੇਗਾ। ਕਿਉਂਕਿ ਕੇਂਦਰ ਸਰਕਾਰ ਵੀ ਇਸ ਮਾਮਲੇ ਵਿੱਚ ਬਰਾਬਰ ਦੇ ਕਸੂਰਵਾਰ ਹਨ।
ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣੀ ਸੀ ਪੰਜਾਬ ਦੇ ਆੜਤੀਆਂ ਮੰਡੀ ਮਜ਼ਦੂਰਾਂ ਅਤੇ ਸੈਲਰ ਮਾਲਕਾਂ ਦੀ ਹੜਤਾਲ ਕਾਰਨ ਝੋਨੇ ਦੀ ਖਰੀਦ ਸ਼ੁਰੂ ਹੀ ਨਹੀਂ ਹੋ ਸਕੀ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਤਾਂ ਖੱਜਲ ਖੁਆਰ ਹੋ ਰਹੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :