Gutka Sahib was being sold online SGPC sent legal notice to the company amritsar news hdb – News18 ਪੰਜਾਬੀ

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ SSP ਗਰਾਊਂਡ ਜ਼ੀਰੋ ’ਤੇ… ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਾਂ ਦੀ ਖ਼ੁਦ ਸੰਭਾਲੀ ਕਮਾਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਹੈ।
ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :