Nagar Kirtan conducted in Samana history of this land associated with the ninth Guru Teg Bahadur hdb – News18 ਪੰਜਾਬੀ

ਸਮਾਣਾ ’ਚ ਨੌਵੇਂ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਇਤਿਹਾਸਕ ਧਰਤੀ ’ਤੇ ਮੁਗਲਾਂ ਦੇ ਰਾਜ ’ਚ ਗੁਰੂ ਜੀ ਨੇ ਚਰਨ ਪਾਏ ਸਨ, ਜਦੋਂ ਇਸ ਬਾਰੇ ਰਾਜੇ ਨੂੰ ਪਤਾ ਲੱਗਿਆ ਤਾਂ ਉਹ ਆਪਣੇ ਦਰਬਾਰੀਆਂ ਅਤੇ ਮੰਤਰੀਆਂ ਸਣੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸੇਵਾ ’ਚ ਹਾਜ਼ਰ ਹੋਇਆ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ SSP ਗਰਾਊਂਡ ਜ਼ੀਰੋ ’ਤੇ… ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਾਂ ਦੀ ਖ਼ੁਦ ਸੰਭਾਲੀ ਕਮਾਨ
ਰਾਜੇ ਨੇ ਬੜੇ ਅਦਬ ਅਤੇ ਸਤਿਕਾਰ ਨਾਲ ਗੁਰੂ ਸਾਹਿਬ ਨੂੰ ਗੁਰਦੁਆਰਾ ਗੜੀ ਨਜ਼ੀਰ ਦੇ ਵਿੱਚ 40 ਦਿਨ ਤੱਕ ਰੱਖਿਆ। ਸ਼ਰਧਾਲੂਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਓਹੀ ਪਵਿੱਤਰ ਦਿਨ ਹੈ ਜਦੋਂ ਨੌਵੇਂ ਗੁਰੂ ਜੀ ਨੇ ਸਮਾਣਾ ਦੀ ਧਰਤੀ ’ਤੇ ਚਰਨ ਪਾਏ ਸਨ।
ਇਸ ਮੌਕੇ ਬਾਬਾ ਬਲਵੀਰ ਸਿੰਘ ਗੜੀ ਸਾਹਿਬ ਕਾਰ ਸੇਵਾ ਵਾਲਿਆਂ ਨੇ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਜਿਸ ਦੇ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਇਹ ਨਗਰ ਕੀਰਤਨ ਸਹਿਰ ਸਮਾਣਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੜੀ ਨਜੀਰ ਪਹੁੰਚਿਆ। ਰਸਤੇ ਦੇ ਵਿੱਚ ਸੰਗਤਾਂ ਵੱਲੋਂ ਗੁਰੂ ਦਾ ਆਸ਼ੀਰਵਾਦ ਹਾਸਿਲ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਲੰਗਰ ਵੀ ਵਰਤਾਇਆ ਗਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :