ਤੱਪਦੀ ਗਰਮੀ ਤੋਂ ਬਾਅਦ ਹੁਣ ਕੜਾਕੇ ਦੀ ਠੰਢ ਨਾਲ ਕੰਬੇਗਾ ਉੱਤਰੀ ਭਾਰਤ !

ਭਿਆਨਕ ਗਰਮੀ, ਮੀਂਹ ਅਤੇ ਹੜ੍ਹਾਂ ਤੋਂ ਬਾਅਦ ਹੁਣ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਕਤੂਬਰ ਦੇ ਅੱਧ ਤੋਂ ਬਾਅਦ, ਕਈ ਰਾਜਾਂ ਅਤੇ ਸ਼ਹਿਰਾਂ ਵਿੱਚ ਸੀਤ ਲਹਿਰ ਤੇਜ਼ ਹੋ ਸਕਦੀ ਹੈ। ਹਾਲ ਹੀ ‘ਚ ਮੌਸਮ ਵਿਭਾਗ ਨੇ ਆਪਣੀ ਤਾਜ਼ਾ ਭਵਿੱਖਬਾਣੀ ‘ਚ ਇਹ ਜਾਣਕਾਰੀ ਦਿੱਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਕਤੂਬਰ ਦੇ ਅੱਧ ਤੱਕ ਦੇਸ਼ ਵਿੱਚੋਂ ਮਾਨਸੂਨ ਪੂਰੀ ਤਰ੍ਹਾਂ ਗਾਇਬ ਹੋ ਜਾਵੇਗਾ। ਇਸ ਦੇ ਨਾਲ ਹੀ 17 ਅਕਤੂਬਰ ਤੱਕ ਦੱਖਣ-ਪੂਰਬੀ ਪ੍ਰਾਇਦੀਪ ਵਿੱਚ ਸਰਦੀਆਂ ਦੇ ਮੌਸਮ ਆਗਾਜ਼ ਹੋ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਇਸ ਵਾਰ ਦੇਸ਼ ‘ਚ ਕੜਾਕੇ ਦੀ ਠੰਢ ਦਾ ਪ੍ਰਕੋਪ ਜ਼ਿਆਦਾ ਰਹੇਗਾ। ਖਾਸ ਕਰਕੇ ਦਿੱਲੀ ਐਨਸੀਆਰ ਅਤੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਕਤੂਬਰ ਅਤੇ ਨਵੰਬਰ ਦੇ ਦੌਰਾਨ ਦੇਸ਼ ਵਿੱਚ ਲਾ ਨੀਨਾ ਦੀ ਸਥਿਤੀ ਬਣੀ ਰਹੀ ਹੈ। ਜਿਸ ਕਾਰਨ ਇਸ ਸਾਲ ਸਰਦੀ ਹੋਰ ਵੀ ਤੇਜ਼ ਹੋ ਸਕਦੀ ਹੈ। ਇਸ ਦਾ ਸਭ ਤੋਂ ਵੱਧ ਅਸਰ ਕੇਂਦਰੀ ਖੇਤਰ ਅਤੇ ਉੱਤਰ ਪੱਛਮੀ ਭਾਰਤ ਵਿੱਚ ਦੇਖਣ ਨੂੰ ਮਿਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਿੱਲੀ ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਕੜਾਕੇ ਦੀ ਠੰਢ ਦੇਖਣ ਨੂੰ ਮਿਲੀ ਸੀ। ਠੰਡ ਅਤੇ ਧੁੰਦ ਕਾਰਨ ਸੜਕੀ, ਰੇਲ ਅਤੇ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਜ਼ਿਆਦਾਤਰ ਰਾਜਾਂ ‘ਚ ਲੋਕ ਸਵੇਰੇ-ਸ਼ਾਮ ਵੱਖ-ਵੱਖ ਥਾਵਾਂ ‘ਤੇ ਅੱਗ ਲਗਾ ਕੇ ਬੈਠੇ ਦੇਖੇ ਗਏ। ਪਿਛਲੇ ਸਾਲ ਠੰਡ ਨੇ ਸਾਰੇ ਰਿਕਾਰਡ ਤੋੜ ਦਿੱਤੇ ਸਨ।
- First Published :