ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ, ਪੰਜ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਆਤਿਸ਼ੀ ਨੇ ਰਾਜਧਾਨੀ ਦਿੱਲੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ। ਆਤਿਸ਼ੀ ਤੋਂ ਇਲਾਵਾ ਪੰਜ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਹਨ। ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਆਤਿਸ਼ੀ ਦੀ ਕੈਬਨਿਟ ‘ਚ ਜਗ੍ਹਾ ਮਿਲੀ ਹੈ।
ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲਣ ਆਈ ਸੀ। ਆਤਿਸ਼ੀ ਅਤੇ ਸਾਰੇ ਕੈਬਨਿਟ ਮੰਤਰੀ ਰਾਜ ਨਿਵਾਸ ‘ਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲੇ।
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ, ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ।
ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਤਿਸ਼ੀ ਦੇ ਨਾਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ‘ਚ ਸਾਰੇ ਵਿਧਾਇਕਾਂ ਨੇ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੇ ਹਨ ।
ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹਨ। ਇਨ੍ਹਾਂ ਵਿੱਚੋਂ ਰਾਏ, ਗਹਿਲੋਤ, ਭਾਰਦਵਾਜ ਅਤੇ ਹੁਸੈਨ ਸਾਬਕਾ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਹਨ, ਜਦੋਂ ਕਿ ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਮੰਤਰੀ ਬਣਾਇਆ ਜਾ ਗਿਆ ਹੈ। ਅਹਿਲਾਵਤ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਕੁਮਾਰ ਆਨੰਦ ਦੀ ਥਾਂ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ ਹੈ। ਆਨੰਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਹ ਕੇਜਰੀਵਾਲ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਮੰਤਰੀ ਸਨ।