Punjab
ਪੰਜਾਬ ‘ਚ ਪੰਚਾਇਤੀ ਚੋਣਾਂ ‘ਤੇ ਵੱਡੀ ਖ਼ਬਰ…ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ !

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਵਿਚਾਲੇ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਵੀ ਹੁਣ ਸਾਫ਼ ਹੋ ਗਿਆ ਹੈ। ਦੱਸ ਦੇਈਏ ਕਿ ਹਾਈਕੋਰਟ ‘ਚ ਪਾਈਆਂ ਗਈਆਂ ਸਾਰੀਆਂ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਿਜ ਕਰ ਦਿੱਤੀਆਂ ਗਈਆਂ ਹਨ।
ਹਾਈਕੋਰਟ ਨੇ ਚੋਣਾਂ ‘ਚ ਰਿਜ਼ਰਵੇਸ਼ਨ ਖਿਲਾਫ਼ ਪਾਈਆਂ ਸਾਰੀਆਂ ਪਟੀਸ਼ਨਾਂ ਖਾਰਿਜ ਕਰ ਦਿੱਤੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਪਰਿਵਾਰ ਦੀਆਂ ਵੱਖ-ਵੱਖ ਵਾਰਡਾਂ ‘ਚ ਵੰਡੀਆਂ ਵੋਟਾਂ ਵੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੂੰ ਚੁੱਲ੍ਹਾ ਟੈਕਸ ਦੇ ਮਾਮਲੇ ਵੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ 170 ਪਟੀਸ਼ਨਾਂ ਦਾਖ਼ਲ ਕੀਤੀਆਂ ਗਈਆਂ ਸਨ। ਇਨ੍ਹਾਂ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਹਾਈਕੋਰਟ ਨੇ ਕਰ ਦਿੱਤਾ ਹੈ।
- First Published :