collector rate has been increased five times property business ends Waring to mann government hdb – News18 ਪੰਜਾਬੀ

ਮੁਕਤਸਰ ਸਾਹਿਬ ’ਚ ਇਕ ਵਾਰ ਫੇਰ ਕੁਲੈਕਟਰ ਰੇਟ ਵਧਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਨੇ ਮਾਨ ਸਰਕਾਰ ਨੂੰ ਘੇਰਿਆ। ਵੜਿੰਗ ਨੇ ਕਿਹਾ ਕਿ ਸਰਕਾਰ ਟੈਕਸ ’ਤੇ ਟੈਕਸ ਵਧਾਈ ਜਾ ਰਹੀ ਹੈ, ਜਿਸ ਨਾਲ ਕਈ ਕਾਰੋਬਾਰ ਠੱਪ ਹੋ ਰਹੇ ਹਨ। ਪਰ ਟੈਕਸ ਦਾ ਪੈਸਾ ਜਾ ਕਿੱਥੇ ਰਿਹਾ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ:
ਟਰੈਕਟਰ ਟਰਾਲੀ ਨਾਲ ਟੈਂਪੂ ਟਰੈਵਲਰ ਦੀ ਜ਼ਬਰਦਸਤ ਟੱਕਰ… 2 ਵਿਅਕਤੀਆਂ ਦੀ ਮੌਤ, ਵਾਹਨ ਦੇ ਉਡੇ ਪਰਖ਼ਚੇ
ਉਨ੍ਹਾ ਦੱਸਿਆ ਕਿ ਅਫ਼ਸਰਾਂ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ਕੋਈ ਪੁਖ਼ਤਾ ਜਵਾਬ ਨਹੀਂ ਦੇ ਪਾ ਰਹੇ, ਉਪਰੋਂ ਹੁਕਮ ਆਏ ਹਨ ਇਹ ਕਹਿ ਕੇ ਪੱਲਾ ਝਾੜ ਜਾਂਦੇ ਹਨ। ਜੇਕਰ ਸਰਕਾਰ ਦਾ ਖਜ਼ਾਨਾ ਖਾਲੀ ਹੈ ਤਾਂ ਆਮ ਲੋਕਾਂ ’ਤੇ ਟੈਕਸ ਦਾ ਬੋਝ ਨਹੀਂ ਵਧਾਇਆ ਜਾ ਸਕਦਾ। ਇੰਝ ਜਾਪਦਾ ਹੈ ਕਿ ਜਿਵੇਂ ਪੰਜਾਬ ਦਾ ਪੈਸਾ ਦੂਜੇ ਸੂਬਿਆਂ ’ਚ ਖ਼ਰਚਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੁਲੈਕਟਰ ਰੇਟ ਨਾ ਘਟਾਇਆ ਗਿਆ ਤਾਂ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :