People who have lost their names in lists disappointment on cancellation of candidature in panchayat – News18 ਪੰਜਾਬੀ

ਪੰਜਾਬ ਪੰਚਾਇਤੀ ਚੋਣਾਂ ’ਚ ਉਮੀਦਵਾਰਾਂ ਵਲੋਂ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜ਼ਿਆਦਾਤਰ ਉਮੀਦਵਾਰਾਂ ਦਾ ਕਹਿਣਾ ਹੈ ਕਿ ਦਸਤਾਵੇਜ਼ ਪੂਰੇ ਹੋਣ ਦੇ ਬਾਵਜੂਦ ਉਨ੍ਹਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ, ਜੋ ਸਿਰਫ਼ ਸਿਆਸ਼ੀ ਸ਼ਹਿ ’ਤੇ ਅਧਿਕਾਰੀਆਂ ਵਲੋਂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਰਪੰਚ ਅਤੇ ਪੰਚਾਂ ਲਈ ਕਾਗਜ਼ ਭਰਨ ਦਾ ਆਖ਼ਰੀ ਮਿਤੀ 4 ਅਕਤੂਬਰ ਸੀ, ਉਸ ਦਿਨ ਵੀ ਅਗਰਸੈਨ ਜੰਯਤੀ ਹੋਣ ਕਾਰਨ ਸਰਕਾਰੀ ਛੁੱਟੀ ਸੀ।
ਇਹ ਵੀ ਪੜ੍ਹੋ:
ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ… ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ
ਨਾਮਜ਼ਦਗੀ ਪੱਤਰ ਭਰਨ ਤੋਂ ਅਗਲੇ ਦਿਨ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਆ ਗਈ, ਜਿਸ ਕਾਰਨ ਜ਼ਿਆਦਾਤਰ ਉਮੀਦਵਾਰਾਂ ਨੂੰ ਆਪਣੇ ਦਸਤਾਵੇਜ਼ ਪੂਰੇ ਕਰਨ ਦਾ ਮੌਕਾ ਹੀ ਨਹੀਂ ਮਿਲ ਸਕਿਆ। ਵੇਖਿਆ ਜਾਵੇ ਤਾਂ ਐਤਵਾਰ ਵਾਲੇ ਦਿਨ ਹੀ ਪੰਚਾਇਤ ਅਫ਼ਸਰਾਂ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ, ਪਰ ਜ਼ਿਆਦਾਤਰ ਉਮੀਦਵਾਰ ਸਰਕਾਰੀ ਛੁੱਟੀ ਹੋਣ ਕਾਰਨ ਸੋਮਵਾਰ ਦਾ ਇੰਤਜ਼ਾਰ ਕਰ ਰਹੇ ਸਨ।
ਜਦੋਂ ਉਨ੍ਹਾਂ ਵਲੋਂ ਉਮੀਦਵਾਰਾਂ ਦੀ ਲਿਸਟ ਦੀ ਪੜਤਾਲ ਕੀਤੀ ਗਈ ਤਾਂ ਆਪਣੇ ਨਾਮ ਸੂਚੀ ਨਾਲ ਹੋਣ ਕਾਰਨ ਉਨ੍ਹਾਂ ਵਲੋਂ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।