Barinder Dhillon reached Rupnagar Anaj Mandi heard the problems faced by farmers due to paddy hdb – News18 ਪੰਜਾਬੀ

ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਰੁਲ ਰਹੀ ਹੈ ਪਰ ਪੰਜਾਬ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਢਾਈ ਸਾਲਾਂ ਤੋਂ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਣ ਦੇ ਦਾਅਵੇ ਕਰਦੀ ਰਹੀ ਹੈ। ਪਰ ਅੱਜ ਇਹ ਸਭ ਦਾਵੇ ਬਾਕੀ ਦਾਅਵਿਆਂ ਵਾਂਗ ਹੀ ਖੋਖਲੇ ਸਾਬਤ ਹੋ ਰਹੇ ਹਨ। ਬਰਿੰਦਰ ਸਿੰਘ ਢਿੱਲੋਂ ਨੇ ਰੂਪਨਗਰ ਦੀ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਮੋਕੇ ਕਹੀ।
ਇਹ ਵੀ ਪੜ੍ਹੋ:
ਖੇਤਾਂ ’ਚ ਵਿੱਛੀ ਝੋਨੇ ਦੀ ਪੱਕੀ ਫ਼ਸਲ… ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦਾ ਕੀਤਾ ਡਾਹਢਾ ਨੁਕਸਾਨ
ਬਰਿੰਦਰ ਢਿੱਲੋਂ ਨੇ ਰੂਪਨਗਰ ਦੀ ਦਾਣਾ ਮੰਡੀ ਵਿੱਚ ਆੜ੍ਹਤੀਆਂ ਨਾਲ ਗੱਲ ਬਾਤ ਕਰਕੇ ਉੱਨਾਂ ਦੀ ਸਮੱਸਿਆਵਾਂ ਤੇ ਮੰਗਾਂ ਸੁਣੀਆਂ ਜਦ ਕਿ ਮੰਡੀ ਵਿੱਚ ਫ਼ਸਲ ਵੇਚਣ ਆਏ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾ ਵੀ ਸੁਣੀਆਂ।ਬਰਿੰਦਰ ਢਿੱਲੋਂ ਨੇ ਇੱਥੇ ਸਭ ਨਾਲ ਗੱਲ ਬਾਤ ਕਰਨ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕੀਤੇ ਤੇ ਕਿਹਾ ਕਿ ਝੂਠੇ ਇੰਨਕਲਾਬੀਆਂ ਦੀ ਇਸ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਸ਼ਟੇਜਾਂ ਚਲਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਚੁਟਕਲੇ ਸੁਣਾਉਣ ਤੋਂ ਇਲਾਵਾ ਕੁੱਝ ਨਹੀਂ ਕੀਤਾ।
ਉਹਨਾਂ ਕਿਹਾ ਕਿ ਅੱਜ ਜਿੱਥੇ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ ਉੱਥੇ ਹੀ ਪਿੰਡਾਂ ਵਿੱਚ ਵੱਢੀ ਹੋਈ ਫਸਲ ਸੰਭਾਲਣ ਦਾ ਕਿਸਾਨਾਂ ਕੋਲ ਪ੍ਰਬੰਧ ਨਹੀਂ ਹੈ ਜਦ ਕਿ ਸ਼ੈਲਰ ਮਾਲਕਾ ਦੀਆਂ ਮੰਗਾਂ ਦਾ ਹੱਲ ਨਾਂ ਹੋਣ ਕਾਰਨ ਸਾਰਾ ਮੰਡੀਕਰਨ ਢਾਚਾਂ ਹਿੱਲ ਗਿਆ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :