ਸਰੀਰ ‘ਚੋਂ ਖ਼ਰਾਬ ਕੋਲੈਸਟ੍ਰੋਲ ਨੂੰ ਦੂਰ ਕਰ ਸਕਦੀਆਂ ਹਨ ਇਹ 5 ਸਬਜ਼ੀਆਂ, ਜ਼ਰੂਰ ਕਰੋ ਸੇਵਨ – News18 ਪੰਜਾਬੀ

ਖਾਣ ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਲੋਕ ਅੱਜਕਲ੍ਹ ਬਹੁਤ ਜਲਦੀ ਬਿਮਾਰ ਹੋ ਜਾਂਦੇ ਹਨ। ਸਰੀਰ ਵਿੱਚ ਹਾਈ ਕੋਲੇਸਟ੍ਰੋਲ ਦਾ ਵਧਣਾ ਵੀ ਅਜਿਹੀ ਗੰਭੀਰ ਸਿਹਤ ਸਮੱਸਿਆ ਬਣਦਾ ਜਾ ਰਿਹਾ ਹੈ। ਹਾਈ ਕੋਲੈਸਟ੍ਰੋਲ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਸਟ੍ਰੋਕ ਸਮੇਤ ਹੋਰ ਕਈ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਸਰੀਰ ‘ਚ ਖਰਾਬ ਕੋਲੈਸਟ੍ਰੋਲ ਨਾ ਵਧੇ, ਤਾਂ ਤੁਹਾਨੂੰ ਆਪਣੀ ਖੁਰਾਕ ‘ਚ ਕੁਝ ਬਦਲਾਅ ਕਰਨੇ ਚਾਹੀਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੀਆਂ 5 ਸਬਜ਼ੀਆਂ ਬਾਰੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਵਧਦੇ ਕੋਲੈਸਟ੍ਰੋਲ ਤੋਂ ਛੁਟਕਾਰਾ ਪਾ ਸਕਦੇ ਹੋ।
ਬ੍ਰੋਕਲੀ: ਬ੍ਰੋਕਲੀ ‘ਚ ਹਾਈ ਫਾਈਬਰ ਹੁੰਦਾ ਹੈ, ਜੋ ਸਰੀਰ ‘ਚ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਹ ਸਬਜ਼ੀ ਫਾਈਟੋਨਿਊਟ੍ਰੀਐਂਟਸ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ, ਜੋ ਸਰੀਰ ਤੋਂ ਖਰਾਬ ਕੋਲੈਸਟ੍ਰੋਲ ਨੂੰ ਦੂਰ ਕਰਦੀ ਹੈ। ਬ੍ਰੋਕਲੀ ਵਿਟਾਮਿਨ ਸੀ ਅਤੇ ਏ ਦਾ ਵੀ ਵਧੀਆ ਸਰੋਤ ਹੈ, ਜੋ ਸਰੀਰ ਨੂੰ ਮਜ਼ਬੂਤ ਬਣਾਉਣ ਵਿੱਚ ਲਾਭਕਾਰੀ ਹੈ।
ਭਿੰਡੀ: ਇਸ ਸਬਜ਼ੀ ਵਿੱਚ ਫਾਈਬਰ ਪਾਇਆ ਜਾਂਦਾ ਹੈ। ਇਹ ਹਾਈ ਕੋਲੇਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਦਿਲ ਦੀਆਂ ਧਮਨੀਆਂ ਬਣਨ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। ਨਾਲ ਹੀ, ਭਿੰਡੀ ਖਾਣ ਨਾਲ ਤੁਹਾਡਾ ਮੈਟਾਬੋਲਿਜ਼ਮ ਠੀਕ ਹੁੰਦਾ ਹੈ, ਜਿਸ ਕਾਰਨ ਤੁਹਾਡੀ ਪਾਚਨ ਪ੍ਰਣਾਲੀ ਵੀ ਸੁਧਰਦੀ ਹੈ।
ਪਾਲਕ: ਪਾਲਕ ਐਂਟੀਆਕਸੀਡੈਂਟਸ ਅਤੇ ਵਿਟਾਮਿਨਾਂ ਦਾ ਚੰਗਾ ਸਰੋਤ ਹੈ। ਇਹ ਦਿਲ ਦੀਆਂ ਧਮਨੀਆਂ ਵਿੱਚ ਖੂਨ ਦੇ ਕਲਾਟ ਬਣਨ ਦੀ ਸੰਭਾਵਨਾ ਨੂੰ ਘਟਾਉਂਦਾ ਹੈ ਅਤੇ ਖਰਾਬ ਕੋਲੈਸਟ੍ਰੋਲ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ।
ਲਸਣ: ਲਸਣ ਵਿੱਚ ਐਲੀਸਿਨ ਨਾਮਕ ਇੱਕ ਮਿਸ਼ਰਣ ਹੁੰਦਾ ਹੈ। ਇਸ ਦਾ ਸੇਵਨ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਲਸਣ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਦਿਲ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਗਾਜਰ: ਗਾਜਰ ‘ਚ ਬੀਟਾ-ਕੈਰੋਟੀਨ ਨਾਂ ਦਾ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ। ਇਹ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਦਾ ਕੰਮ ਕਰਦਾ ਹੈ। ਗਾਜਰ ਦਾ ਸੇਵਨ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਸਟ੍ਰੋਕ ਦਾ ਖ਼ਤਰਾ ਵੀ ਘੱਟ ਜਾਂਦਾ ਹੈ।
(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਨਿਊਜ਼ 18 ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)