ਸਕੂਲਾਂ ਦਾ ਸਮਾਂ ਬਦਲਿਆ, ਇਕਦਮ ਵਧੀ ਠੰਢ ਕਾਰਨ ਲਿਆ ਫੈਸਲਾ schools timing changed in noida from 17 december 2024 from nursery to 12th class dm manish varma issued directives check details – News18 ਪੰਜਾਬੀ

New Schools Timing in Noida: ਨੋਇਡਾ ਸਮੇਤ ਦਿੱਲੀ-ਐਨਸੀਆਰ ਵਿੱਚ ਤਾਪਮਾਨ ਡਿੱਗਣ ਕਾਰਨ ਸਕੂਲੀ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੋਇਡਾ ਦੇ ਡੀਐਮ ਮਨੀਸ਼ ਵਰਮਾ ਨੇ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਸਵੇਰੇ 9 ਵਜੇ ਤੋਂ ਕਲਾਸਾਂ ਲੱਗਣਗੀਆਂ। ਇਹ ਹੁਕਮ ਯੂਪੀ ਬੋਰਡ, ਸੀਬੀਐਸਈ, ਆਈਸੀਐਸਈ ਅਤੇ ਆਈਪੀ ਬੋਰਡ ਨਾਲ ਸਬੰਧਤ ਸਾਰੇ ਸਕੂਲਾਂ ਉਤੇ ਲਾਗੂ ਹੋਵੇਗਾ। ਇਹ ਹੁਕਮ ਨਰਸਰੀ ਤੋਂ 12ਵੀਂ ਜਮਾਤ ਲਈ ਹੈ। ਅਗਲੇ ਹੁਕਮਾਂ ਤੱਕ ਸਕੂਲ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਹ ਵੀ ਕਿਹਾ ਗਿਆ ਹੈ ਕਿ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਨੋਇਡਾ ਵਿਚ ਪਿਛਲੇ ਤਿੰਨ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੀ ਰਿਪੋਰਟ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਸਵੇਰੇ ਧੁੰਦ ਛਾਈ ਰਹੇਗੀ। ਨਾਲ ਹੀ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੱਕ ਰਹੇਗਾ। ਹਵਾ ਵਿੱਚ ਠੰਡ ਦਾ ਅਹਿਸਾਸ ਹੋਵੇਗਾ। ਅਜਿਹੇ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਨਾਲ ਹੀ, ਦਿੱਲੀ ਐਨਸੀਆਰ ਵਿੱਚ ਇੱਕ ਵਾਰ ਫਿਰ ਗ੍ਰੇਪ-3 ਲਾਗੂ ਕੀਤਾ ਗਿਆ ਹੈ।
GRAP 3 ਲਾਗੂ ਕੀਤਾ ਗਿਆ
ਨੋਇਡਾ ਦਾ AQI 330 ਦਰਜ ਕੀਤਾ ਗਿਆ ਹੈ। ਗ੍ਰੇਟਰ ਨੋਇਡਾ ਦਾ AQI 366 ਦਰਜ ਕੀਤਾ ਗਿਆ। ਮਤਲਬ ਇੱਕ ਵਾਰ ਫਿਰ ਪ੍ਰਦੂਸ਼ਣ ਦਾ ਪੱਧਰ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ। ਇੱਕ ਵਾਰ ਫਿਰ, ਲੀਨੀਅਰ ਪ੍ਰੋਜੈਕਟਾਂ, ਹਸਪਤਾਲਾਂ ਅਤੇ ਹਾਈਵੇਅ ਪ੍ਰੋਜੈਕਟਾਂ ਨੂੰ ਛੱਡ ਕੇ ਨਿਰਮਾਣ ਕਾਰਜਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਐਸ-3 ਪੈਟਰੋਲ ਅਤੇ ਬੀਐਸ-4 ਡੀਜ਼ਲ ਵਾਹਨਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਛੱਤੀਸਗੜ੍ਹ ਵਿਚ ਛੁੱਟੀ ਦਾ ਐਲਾਨ
ਛੱਤੀਸਗੜ੍ਹ ਸਰਕਾਰ (Chhattisgarh Government) ਨੇ ਗੁਰੂ ਘਾਸੀਦਾਸ ਜਯੰਤੀ (Guru Ghasidas Jayanti) ਮੌਕੇ 18 ਦਸੰਬਰ 2024 ਨੂੰ ਜਨਤਕ ਛੁੱਟੀ (public holiday) ਦਾ ਐਲਾਨ ਕੀਤਾ ਹੈ। ਸੂਬੇ ਭਰ ਵਿੱਚ ਇਹ ਦਿਹਾੜਾ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰੂ ਘਾਸੀਦਾਸ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਮੌਕੇ ‘ਡਰਾਈ ਡੇ’ ਵੀ ਐਲਾਨਿਆਂ ਗਿਆ ਹੈ, ਯਾਨੀ ਇਸ ਦਿਨ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।