Akali Dal in Amritsar election field Claims of full response to the party in panchayat elections hdb – News18 ਪੰਜਾਬੀ

ਪੰਚਾਇਤੀ ਚੋਣਾਂ ਦੇ ਨਾਲ-ਨਾਲ ਜ਼ਿਮਨੀ ਚੋਣਾਂ ਲਈ ਵੀ ਪਾਰਟੀਆਂ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਵੀ ਹੁਣ ਪੂਰੀ ਮਜ਼ਬੂਤੀ ਨਾਲ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੀਏ ਕਿ ਬਰਨਾਲਾ ਦੇ ਵਿੱਚ ਪਾਰਟੀ ਸਕੱਤਰ ਗੋਬਿੰਦ ਸਿੰਘ ਸੰਧੂ ਨੇ ਇੱਕ ਬੈਠਕ ਕੀਤੀ ਜਿਸ ਵਿੱਚ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਵੀ ਹਿੱਸਾ ਲਿਆ।
ਇਹ ਵੀ ਪੜ੍ਹੋ:
ਨੌਜਵਾਨਾਂ ’ਤੇ ਦਰਜ ਕੀਤਾ ਸੀ ਝੂਠਾ ਮਾਮਲਾ… ਪਰਿਵਾਰ ਨੇ ਬਣਾ ਲਈ ASI ਦੀ ਰਿਸ਼ਵਤ ਲੈਂਦੇ ਦੀ ਵੀਡੀਓ
ਇਸ ਦੌਰਾਨ ਉਹਨਾਂ ਦੇ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜ਼ਿਮਨੀ ਚੋਣ ਪਾਰਟੀ ਪੂਰੀ ਮਜ਼ਬੂਤੀ ਨਾਲ ਲੜ੍ਹੇਗੀ ਤੇ ਜਿੱਤ ਵੀ ਹਾਸਿਲ ਕਰੇਗੀ। ਦੱਸ ਦਈਏ ਕਿ ਇੱਥੇ ਬੈਠਕ ਦੇ ਵਿੱਚ ਜਿੱਥੇ ਨੌਜਵਾਨਾਂ ਦਾ ਇਕੱਠ ਕੀਤਾ ਗਿਆ ਤਾਂ ਉੱਥੇ ਪਾਰਟੀ ਦੀ ਮਜ਼ਬੂਤੀ ਬਣਾਏ ਰੱਖਣ ਲਈ ਵੀ ਵਿਚਾਰ ਵਟਾਂਦਰਾ ਹੋਇਆ। ਇਸ ਬੈਠਕ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਵਪਾਰੀ ਸੰਗਠਨ ਦੇ ਆਗੂ ਵੀ ਸ਼ਾਮਿਲ ਹੋਏ, ਜਿਨ੍ਹਾਂ ਨੇ ਭਰੋਸਾ ਦਵਾਇਆ ਕਿ ਉਹ ਅਕਾਲੀ ਦਲ ਦੇ ਨਾਲ ਡੱਟ ਕੇ ਚੋਣਾਂ ਦੇ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜ੍ਹੇਗਾ ਅਤੇ ਜਿੱਤੇਗਾ ਤਾਂ ਜੋ ਚੰਗਾ ਮਾਹੌਲ ਸਿਰਜਿਆ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸੋਚ ਹਮੇਸ਼ਾ ਹੀ ਲੋਕ ਪੱਖੀ ਰਹੀ ਹੈ, ਜਿਸ ਕਾਰਨ ਹਰ ਵਰਗ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਆਪਣੀ ਪਾਰਟੀ ਮੰਨਦੇ ਹਨ। ਹੁਣ ਅਸੀਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :