ED ਦਾ ‘ਆਪ’ ਦੇ ਇਕ ਹੋਰ ਸਾਂਸਦ ਉਤੇ ‘ਐਕਸ਼ਨ’, ਜਲੰਧਰ ਵਿਚਲੇ ਘਰ ਉਤੇ ਮਾਰੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਨਾਲ ਜੁੜੇ ਇੱਕ ਸੂਤਰ ਨੇ ਦੱਸਿਆ ਕਿ ਸੰਜੀਵ ਅਰੋੜਾ ਦਾ ਆਪਣਾ ਕਾਰੋਬਾਰ ਹੈ। ਇਲਜ਼ਾਮ ਹੈ ਕਿ ਉਸ ਨੇ ਧੋਖੇ ਨਾਲ ਜ਼ਮੀਨ ਅਲਾਟ ਕਰਵਾਈ ਸੀ ਅਤੇ ਇਸ ਮਾਮਲੇ ਵਿੱਚ ਈਡੀ ਦੀ ਟੀਮ ਨੇ ਪੰਜਾਬ ਦੇ ਜਲੰਧਰ ਵਿੱਚ ਉਸ ਦੇ ਘਰ ਛਾਪਾ ਮਾਰਿਆ ਹੈ।
‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਈਡੀ ਦੀ ਇਸ ਕਾਰਵਾਈ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਨੂੰ ਲੈ ਕੇ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ਉਤੇ ਇਕ ਪੋਸਟ ‘ਚ ਲਿਖਿਆ, ‘ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮਾਈਨਾ ਨੂੰ ਖੁੱਲ੍ਹ ਛੱਡ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਲੋਕ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਪਿਛਲੇ ਦੋ ਸਾਲਾਂ ‘ਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ‘ਤੇ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ… ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਪੂਰੀ ਲਗਨ ਨਾਲ ਕੰਮ ਕਰ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਝੂਠੇ ਕੇਸ ਬਣਾ ਕੇ…’
ਸਿਸੋਦੀਆ ਨੇ ਇਹ ਵੀ ਦੋਸ਼ ਲਾਇਆ ਕਿ ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਣਗੇ।
- First Published :