National

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਸਫਲਤਾ…

Doda Assembly Seat: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਡੋਡਾ ਸੀਟ ਤੋਂ ‘ਆਪ’ ਨੇਤਾ ਮਹਿਰਾਜ ਮਲਿਕ ਨੇ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ‘ਐਕਸ’ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ।

ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ

ਆਮ ਆਦਮੀ ਪਾਰਟੀ ਨੇ ‘ਐਕਸ’ ‘ਤੇ ਲਿਖਿਆ ਕਿ ਡੋਡਾ ਵਿਧਾਨ ਸਭਾ ਤੋਂ ਪਾਰਟੀ ਉਮੀਦਵਾਰ ਮਹਿਰਾਜ ਮਲਿਕ ਦੀ ਜਿੱਤ ‘ਤੇ ਦੇਸ਼ ਭਰ ਵਿਚ ਫੈਲੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਬਹੁਤ-ਬਹੁਤ ਵਧਾਈਆਂ।

ਡੋਡਾ ਸੀਟ ‘ਤੇ ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ ਹੋਣ ਦੀ ਸੰਭਾਵਨਾ ਸੀ ਪਰ ਆਮ ਆਦਮੀ ਪਾਰਟੀ ਨੇ ਇਸ ਜਿੱਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਟਿਕਟ ਦਿੱਤੀ ਸੀ, ਜਦੋਂ ਕਿ ਨੈਸ਼ਨਲ ਕਾਨਫਰੰਸ ਦੇ ਖਾਲਿਦ ਨਜੀਬ ਸੁਹਾਰਵਾਦੀ ਇੰਡੀਆ ਗੱਠਜੋੜ ਵੱਲੋਂ ਚੋਣ ਮੈਦਾਨ ਵਿੱਚ ਸਨ ਅਤੇ ਭਾਜਪਾ ਨੇ ਗਜੈ ਸਿੰਘ ਰਾਣਾ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button