Police arrested 2 smugglers during check point obstructed by police when they going to supplies hdb – News18 ਪੰਜਾਬੀ

ਨੰਗਲ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ 16 ਗ੍ਰਾਮ ਨਸ਼ੀਲਾ ਪਾਊਡਰ ਚੂਰਾ ਪੋਸਤ ਬਰਾਮਦ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੀ ਪੁਸ਼ਟੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਨੇ ਖ਼ੁਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਵਿਵੇਕ ਸੇਖੜੀ ਪੁੱਤਰ ਸ਼ਿਵ ਵਜੋਂ ਕੀਤੀ ਹੈ ਜਦਕਿ ਦੂਜੇ ਦੀ ਪਛਾਣ ਸ਼ਸ਼ੀ ਕੁਮਾਰ ਪੁੱਤਰ ਚਮਨ ਲਾਲ ਵਾਸੀ ਨੰਗਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ:
ਐਮੀ ਵਿਰਕ ਦੇ ਪਿਤਾ ਬਣੇ ਸਰਪੰਚ…ਪਿੰਡ ਵਾਲਿਆਂ ਨੇ ਪ੍ਰਗਟਾਇਆ ਭਰੋਸਾ, ਸਰਬਸੰਮਤੀ ਨਾਲ ਚੁਣਿਆ
ਥਾਣਾ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਏਐਸਆਈ ਸੁਸ਼ੀਲ ਕੁਮਾਰ ਪੁਲੀਸ ਪਾਰਟੀ ਨਾਲ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੇ ਇੱਕ ਐਕਟਿਵਾ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਐਕਟਿਵਾ ਦੇ ਟਰੰਕ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਛੁਪਾ ਕੇ ਰੱਖਿਆ ਹੋਇਆ 16 ਗ੍ਰਾਮ ਨਸ਼ੀਲਾ ਪਾਊਡਰ ਚਿੱਟਾ ਬਰਾਮਦ ਹੋਇਆ।
ਬਰਾਮਦ ਨਸ਼ੇ ਦੇ ਆਧਾਰ ‘ਤੇ ਦੋਵਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ‘ਤੇ ਮਾਣਯੋਗ ਜੱਜ ਨੇ ਦੋਵਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕਰਦਿਆਂ ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਖੁਦ ਨਸ਼ੇ ‘ਚ ਸਨ ਨਸ਼ੇ ਦੇ ਆਦੀ ਸਨ ਅਤੇ ਨਸ਼ੇ ਦੀ ਸਪਲਾਈ ਵੀ ਕਰਦੇ ਸਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :