ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਅਵਾਰਾ ਕੁੱਤਿਆਂ ਨੇ ਵੱਢਿਆ, ਸਿਰ ‘ਤੇ ਲੱਗੇ 100 ਟਾਂਕੇ – News18 ਪੰਜਾਬੀ

ਅਵਾਰਾ ਕੁੱਤਿਆ ਵੱਲੋਂ ਹਮਲਿਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਬਟਾਲਾ ‘ਚ ਅਵਾਰਾ ਕੁੱਤਿਆਂ ਨੇ ਘਰ ਦੇ ਬਾਹਰ ਖੇਡ ਰਹੇ ਇਕ ਮਾਸੂਮ 7 ਸਾਲਾ ਬੱਚੇ ‘ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ। ਇਹ ਘਟਨਾ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਹੈ, ਜਿੱਥੇ ਕੁੱਤਿਆਂ ਨੇ ਇੱਕ ਬੱਚੇ ਨੂੰ ਘਰ ਦੇ ਬਾਹਰ ਇਕੱਲਾ ਦੇਖ ਕੇ ਉਸ ‘ਤੇ ਹਮਲਾ ਕਰ ਦਿੱਤਾ। ਕੁੱਤੇ ਦੇ ਹਮਲੇ ‘ਚ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ। ਅਚਾਨਕ ਕੁੱਤਿਆਂ ਦੇ ਝੁੰਡ ਨੇ ਬੱਚੇ ਨੂੰ ਇੰਨੀ ਬੇਰਹਿਮੀ ਨਾਲ ਨੋਚਿਆ ਕਿ ਉਸ ਦੇ ਸਿਰ ‘ਤੇ 100 ਟਾਂਕੇ ਲਗਾਉਣੇ ਪਏ। ਫਿਲਹਾਲ ਉਕਤ ਬੱਚਾ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜ਼ਖ਼ਮੀ ਬੱਚੇ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਰਸੂਲਪੁਰ ਵਜੋਂ ਹੋਈ ਹੈ।
ਇਸ ਸਬੰਧੀ ਗੁਰਸੇਵਕ ਦੀ ਦਾਦੀ ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਪੋਤਰਾ ਗੁਰਸੇਵਕ ਸਿੰਘ ਖੇਡਣ ਲਈ ਘਰੋਂ ਬਾਹਰ ਗਿਆ ਹੋਇਆ ਸੀ। ਇਸੇ ਦੌਰਾਨ ਪਿੰਡ ਦੇ ਕੁਝ ਆਵਾਰਾ ਕੁੱਤਿਆਂ ਨੇ ਗੁਰਸੇਵਕ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਕਈ ਥਾਵਾਂ ’ਤੇ ਉਸ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਦੇ ਪੋਤੇ ਨੂੰ ਅਵਾਰਾ ਕੁੱਤਿਆਂ ਤੋਂ ਬਚਾਇਆ। ਉਨ੍ਹਾਂ ਨੇ ਦੱਸਿਆ ਕਿ ਗੁਰਸੇਵਕ ਦੇ ਸਿਰ ਵਿੱਚ ਹੀ 100 ਟਾਂਕੇ ਲੱਗੇ ਹਨ।
ਸੁਰਿੰਦਰ ਕੌਰ ਨੇ ਅੱਗੇ ਦੱਸਿਆ ਕਿ ਗੁਰਸੇਵਕ ਦੇ ਪਿਤਾ ਦੀ ਕਰੀਬ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਉਹ ਹੈ ਜੋ ਬਚਪਨ ਤੋਂ ਹੀ ਉਸਦਾ ਪਾਲਣ ਪੋਸ਼ਣ ਕਰਦੀ ਆ ਰਹੀ ਹੈ। ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਉਹ ਸਖ਼ਤ ਮਿਹਨਤ ਕਰਕੇ ਆਪਣੇ ਬੱਚੇ ਦਾ ਪਾਲਣ ਪੋਸ਼ਣ ਕਰ ਰਹੀ ਹੈ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
- First Published :